ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਸ਼ਿਕਾਇਤ ਤੋਂ ਬਾਅਦ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਕੇਜਰੀਵਾਲ ਨੂੰ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਈਡੀ ਦੀ ਸ਼ਿਕਾਇਤ ਸੀਆਰਪੀਸੀ 190 ਪ੍ਰਕਿਰਿਆ ਦੇ ਤਹਿਤ ਆਈਪੀਸੀ 174 ਦੀ ਮੰਗ ਕੀਤੀ ਗਈ ਸੀ।
ਇਸ ਦੇ ਨਾਲ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਵਿਰੁੱਧ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਪੰਜ ਵਾਰ ਸੰਮਨ ਜਾਰੀ ਕਰਨ ਤੋਂ ਬਾਅਦ ਵੀ ਪੇਸ਼ ਹੋਣ ਵਿੱਚ ਅਸਫਲ ਰਹੇ ਹਨ।
ਇਸ ਤੋਂ ਇਲਾਵਾ, ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜ ਸੰਮਨ ਭੇਜੇ ਹਨ। ED ਨੇ ਕੇਜਰੀਵਾਲ ਨੂੰ ਪਹਿਲਾ ਸੰਮਨ ਪਿਛਲੇ ਸਾਲ 2 ਨਵੰਬਰ, 21 ਦਸੰਬਰ ਅਤੇ ਇਸ ਸਾਲ 3 ਜਨਵਰੀ, 18 ਜਨਵਰੀ ਅਤੇ 31 ਜਨਵਰੀ ਨੂੰ ਭੇਜਿਆ ਸੀ। ਪੰਜ ਸੰਮਨ ਮਿਲਣ ਦੇ ਬਾਵਜੂਦ, ਕੇਜਰੀਵਾਲ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਦਾਅਵਾ ਕੀਤਾ ਹੈ ਕਿ ਉਹ ਗੈਰ-ਕਾਨੂੰਨੀ ਹਨ।