ਕਿਸਾਨ ਅੰਦੋਲਨ ਅਜੇ ਵੀ ਜਾਰੀ ਹੈ ਅਤੇ ਅੱਜ ਉਨ੍ਹਾਂ ਦੇ ਧਰਨੇ ਦਾ 28ਵਾਂ ਦਿਨ ਹੈ। ਇਸ ਦੌਰਾਨ ਬਹੁਤ ਸਾਰੇ ਕਿਸਾਨ ਮਾਰੇ ਵੀ ਗਏ ਅਤੇ ਜ਼ਖਮੀ ਵੀ ਬਹੁਤ ਹੋਏ। ਕਿਸਾਨ ਅੰਦੋਲਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਵੀ ਵਿਚਾਰਿਆ ਗਿਆ ਹੈ। ਪੁਲਿਸ ਨਾਲ ਝੜਪ ਦੌਰਾਨ 10ਵੀਂ ਜਮਾਤ ਦੇ ਇੱਕ ਬੱਚੇ ਦੀ ਬਾਂਹ ਵਿੱਚ ਗੋਲੀ ਲੱਗੀ ਹੈ।
ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਇਸ ਬੱਚੇ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣਗੇ। ਇਸ ਤੋਂ ਇਲਾਵਾ, ਉਨ੍ਹਾਂ ਸਦਨ ਦੇ ਹੋਰ ਵਿਧਾਇਕਾਂ ਅਤੇ ਮੈਂਬਰਾਂ ਨੂੰ ਵੀ ਬੱਚੇ ਦੇ ਡਾਕਟਰੀ ਖਰਚਿਆਂ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ, ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਇਹ ਗਰੀਬ ਪਰਿਵਾਰ ਦਾ ਬੱਚਾ ਹੈ। ਬੱਚੇ ਦੇ ਪਿਤਾ ਕੋਲ ਮਹਿਜ਼ ਡੇਢ ਕਿੱਲੇ ਜ਼ਮੀਨ ਹੈ। ਬੱਚੇ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੈ, ਜਿਸ ‘ਚ ਉਸ ਦੀਆਂ ਜ਼ਖਮੀ ਉਂਗਲਾਂ ਦਾ ਇਲਾਜ ਵੀ ਸ਼ਾਮਲ ਹੈ। ਸੰਧਵਾਂ ਨੇ ਬੱਚੇ ਦੇ ਪਰਿਵਾਰ ਨੂੰ ਬੱਚੇ ਨੂੰ ਅਮਨਦੀਪ ਹਸਪਤਾਲ ਦਾਖਲ ਕਰਵਾਉਣ ਦੀ ਅਪੀਲ ਕੀਤੀ ਹੈ ਅਤੇ ਸਾਰੇ ਵਿਧਾਇਕਾਂ ਅਤੇ ਮੈਂਬਰਾਂ ਨੂੰ ਹਰ ਸੰਭਵ ਮਦਦ ਕਰਨ ਲਈ ਕਿਹਾ ਹੈ।