ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ ਨੂੰ ਟਿਕਟ ਦਿੱਤੀ ਜਾਵੇ। ਮਜੀਠੀਆ ਦਾ ਮੰਨਣਾ ਹੈ ਕਿ ਜੋਸ਼ੀ ਭਾਈਚਾਰਕ ਸਾਂਝ ਦੇ ਪ੍ਰਤੀਕ ਅਤੇ ਹਲਕੇ ਦੇ ਸਰਵੋਤਮ ਨੁਮਾਇੰਦੇ ਹਨ।
ਜ਼ਿਕਰਯੋਗ, ਉਨ੍ਹਾਂ CM ਭਗਵੰਤ ਮਾਨ ’ਤੇ ਭਾਜਪਾ ਨਾਲ ਗੁਪਤ ਸਮਝੌਤਾ ਹੋਣ ਅਤੇ ਕਿਸਾਨ ਅੰਦੋਲਨ ‘ਚ ਸ਼ਾਮਲ ਹਰਿਆਣਾ ਪੁਲੀਸ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ‘ਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦੀ ਆਲੋਚਨਾ ਕੀਤੀ। ਮਜੀਠੀਆ ਨੇ ਵੋਟਰਾਂ ਨੂੰ CM ਦੀਆਂ ਕਾਰਵਾਈਆਂ ‘ਤੇ ਸਵਾਲ ਚੁੱਕਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਕਿਸਾਨਾਂ ਦਾ ਨੁਕਸਾਨ ਕਰਨ ਦੀ ਇਜਾਜ਼ਤ ਕਿਉਂ ਦਿੱਤੀ।
ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਪਾਰਟੀ ਦੀ ਰਾਸ਼ਟਰੀ ਪੱਧਰ ‘ਤੇ ਕਾਂਗਰਸ ਨਾਲ ਗਠਜੋੜ ਕਰਨ ਦੀ ਵੀ ਆਲੋਚਨਾ ਕੀਤੀ। ਜੋਸ਼ੀ ਨੇ ਅਕਾਲੀ ਦਲ ਦੀ ਤਰੱਕੀ ਦੇ ਰਿਕਾਰਡ ‘ਤੇ ਚਾਨਣਾ ਪਾਇਆ ਅਤੇ ਕਾਂਗਰਸ ਅਤੇ ‘ਆਪ’ ਦੇ ਸ਼ਾਸਨ ‘ਚ ਹਲਕੇ ਦੀ ਹਾਲਤ ਦੀ ਆਲੋਚਨਾ ਕੀਤੀ।