ਸੁਖਬੀਰ ਸਿੰਘ ਬਾਦਲ ਅੱਜ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਹਨ। ਉਹ ਸ੍ਰੀ ਅਕਾਲ ਤਖ਼ਤ ਤੋਂ ਧਾਰਮਿਕ ਸਜ਼ਾ ਦੇ ਬਾਅਦ, ਨੀਲਾ ਚੋਲਾ ਪਹਿਨਣ ਕੇ ਅਤੇ ਬਰਛੇ ਨਾਲ ਪਹਿਰੇਦਾਰ ਵਜੋਂ ਸੇਵਾ ਕਰ ਚੁੱਕੇ ਸਨ। ਸੁਖਬੀਰ ਬਾਦਲ ਕਿਰਤ ਸਰਵਣ ਵਿੱਚ ਰੁੱਝਿਆ ਹੋਇਆ ਹੈ ਅਤੇ ਉਨ੍ਹਾਂ ਨੇ ਗਲ ‘ਚ ਤਖ਼ਤੀ ਲਟਾਕੀ ਹੋਈ ਹੈ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਬਰਤਾਂ ਦੀ ਸਫਾਈ ਕਰਨਗੇ।
ਸੁਖਬੀਰ ਸਿੰਘ ਬਾਦਲ ਦੀ ਸਜ਼ਾ ਦਾ ਅੱਜ ਸੱਤਵਾਂ ਦਿਨ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵੀ ਆਪਣੀ ਸਜ਼ਾ ਪੂਰੀ ਕੀਤੀ। ਇਸ ਦੌਰਾਨ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਅਕਾਲੀ ਦਲ ਦੀ ਲੀਡਰਸ਼ਿਪ ਸਰਗਰਮੀ ਨਾਲ ਮੌਜੂਦ ਹੈ।
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਸਮੇਤ ਸੁਖਦੇਵ ਸਿੰਘ ਢੀਂਡਸਾ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਭੁਗਤ ਰਹੇ ਹਨ। ਜਿਕਰਯੋਗ, ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਧਾਰਮਿਕ ਸਮਾਗਮਾਂ ਵਿੱਚ ਬੋਲਣ ਦੀ ਮਨਾਹੀ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਚੀਮਾ, ਗੁਲਜ਼ਾਰ ਸਿੰਘ ਰਣੀਕੇ ਨੂੰ ਬਾਥਰੂਮਾਂ ਦੀ ਸਫ਼ਾਈ ਦੇ ਕੰਮ ਸੌਂਪੇ ਗਏ ਹਨ। ਆਪਣਾ ਇਸ਼ਨਾਨ ਕਰਨ ਉਪਰੰਤ ਲੰਗਰ ਹਾਲ ‘ਚ 1 ਘੰਟਾ ਬਰਤਨ ਸਾਫ਼ ਕਰਨ, 1 ਘੰਟਾ ਕੀਰਤਨ ਸਰਵਣ ਕਰਨ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਦੇ ਆਦੇਸ਼ ਵੀ ਦਿੱਤੇ ਗਏ।