ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਤੇ ਭਾਰਤ ਨੂੰ BJP ਤੋਂ ਮੁਕਤ ਕਰਵਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜਲਿਆਂਵਾਲਾ ਬਾਗ ਦਾ ਦੌਰਾ ਕੀਤਾ ਅਤੇ ਭਾਰਤ ਨੂੰ BJP ਤੋਂ ਮੁਕਤ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਔਜਲਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਬਿਨਾਂ ਕਿਸੇ ਗਠਜੋੜ ਦੇ ਸਾਰੀਆਂ 13 ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ।

ਜ਼ਿਕਰਯੋਗ ਮਜੀਠਾ ‘ਚ ਵਰਕਰਾਂ ਨਾਲ ਮੀਟਿੰਗ ਦੌਰਾਨ ਔਜਲਾ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਨਜਾਇਜ਼ ਪਰਚਿਆਂ ਨਾਲ ਨਿਸ਼ਾਨਾ ਬਣਾਉਣ ਲਈ AAP ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਸਰਕਾਰ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ‘ਚ ਅਸੰਤੁਸ਼ਟੀ ਪੈਦਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਕੇਂਦਰ ਦੀ BJP ਸਰਕਾਰ ‘ਤੇ ਵੀ ਹਮਲਾ ਬੋਲਦਿਆਂ ਦਾਅਵਾ ਕੀਤਾ ਕਿ ਇਹ ਧਾਰਮਿਕ ਰਾਜਨੀਤੀ ‘ਚ ਸ਼ਾਮਲ ਹੋ ਕੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਾਰਤ ਦੇ ਲੋਕ ਇਸ ਜਾਲ ‘ਚ ਨਹੀਂ ਫਸਣਗੇ।

ਇਸ ਮੌਕੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਅਤੇ ਪ੍ਰਧਾਨ ਗਿਆਨ ਸਿੰਘ ਸੱਗੂ ਸਮੇਤ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। ਗੁਰਜੀਤ ਸਿੰਘ ਔਜਲਾ ਨੇ ਮਹਿਲਾ ਕਾਂਗਰਸ ਦੇ ਦਿਹਾਤੀ ਦਫ਼ਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਸ੍ਰੀਮਤੀ ਸਵਿੰਦਰ ਨਿਸ਼ਚਲ ਸ਼ੰਮੀ, ਸ੍ਰੀਮਤੀ ਸਰਜੀਵਨ ਲਤਾ ਸ਼ਰਮਾ, ਪ੍ਰਧਾਨ ਸ੍ਰੀਮਤੀ ਸਰਬਜੀਤ ਕੌਰ ਸਮੇਤ ਕਈ ਹੋਰ ਮੈਂਬਰ ਵੀ ਮੀਟਿੰਗ ‘ਚ ਹਾਜ਼ਰ ਸਨ।

 

Leave a Reply

Your email address will not be published. Required fields are marked *