ਚੰਡੀਗੜ੍ਹ ਵਿੱਚ ਅੱਜ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਹੋ ਰਹੀ ਹੈ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਭਾਜਪਾ ਦੇ ਉਮੀਦਵਾਰ ਕੁਲਦੀਪ ਸੰਧੂ 19 ਵੋਟਾਂ ਨਾਲ ਜੇਤੂ ਰਹੇ। ‘ਆਪ’ ਅਤੇ ਕਾਂਗਰਸ ਗਠਜੋੜ ਨੂੰ 16 ਵੋਟਾਂ ਮਿਲੀਆਂ ਅਤੇ ਇਕ ਵੋਟ ਅਯੋਗ ਕਰਾਰ ਦਿੱਤੀ ਗਈ।
ਇਸ ਤੋਂ ਇਲਾਵਾ ਸੈਕਟਰ-17 ਸਥਿਤ ਨਗਰ ਨਿਗਮ ਦੀ ਇਮਾਰਤ ‘ਚ ਸਵੇਰੇ 10 ਵਜੇ ਵੋਟਾਂ ਪਈਆਂ, ਜਿਸ ਵਿੱਚ ਮੇਅਰ ਕੁਲਦੀਪ ਕੁਮਾਰ ਰਿਟਰਨਿੰਗ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਹਨ, ਉਨ੍ਹਾਂ ਵੱਲੋਂ ਚੋਣਾਂ ‘ਤੇ ਨੇੜਿਓਂ ਨਜ਼ਰ ਰੱਖੀ ਗਈ ਸੀ। ਚੰਡੀਗੜ੍ਹ ਪੁਲਿਸ ਨੇ ਇਸ ਸਮਾਗਮ ਲਈ ਨਗਰ ਨਿਗਮ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਸਨ।