ਕੇਜਰੀਵਾਲ ਅਤੇ ਭਗਵੰਤ ਮਾਨ 11 ਫਰਵਰੀ ਨੂੰ ਖਡੂਰ ਸਾਹਿਬ ‘ਚ ਕਰਨਗੇ ਰੈਲੀ

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ 11 ਫਰਵਰੀ ਨੂੰ ਖਡੂਰ ਸਾਹਿਬ ਦੇ ਪਿੰਡ ਸ਼ੇਰੋਂ ਵਿੱਖੇ ਕੀਤੀ ਜਾਵੇਗੀ। ਇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ।

ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਇਸ ‘ਚ ਕੁਝ ਕਾਂਗਰਸੀ ਆਗੂ ‘ਆਪ’ ‘ਚ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਨੇਤਾਵਾਂ ਦੇ ਕਿੰਨੇ ਵੱਡੇ ਚਿਹਰੇ ਹੋ ਸਕਦੇ ਹਨ, ਇਸ ਬਾਰੇ ਅਜੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਜ਼ਿਕਰਯੋਗ, ‘ਆਪ’ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ ‘ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਉਤਸ਼ਾਹਿਤ ਹੈ।

ਇਸ ‘ਚ ਖਾਸ ਗੱਲ ਇਹ ਹੈ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ 11 ਫਰਵਰੀ ਨੂੰ ਪੰਜਾਬ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਉਹ ਸਮਰਾਲਾ, ਲੁਧਿਆਣਾ ਵਿੱਚ ਸੂਬਾ ਕਾਂਗਰਸ ਦੀ ਕਾਨਫਰੰਸ ਵਿੱਚ ਸ਼ਾਮਲ ਹੋਣਗੇ।

Leave a Reply

Your email address will not be published. Required fields are marked *