ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ‘ਚ ਰੇਲਵੇ ਪ੍ਰੋਜੈਕਟਾਂ ਬਾਰੇ ਚਰਚਾ ਕਰਨ ਲਈ ਦਿੱਲੀ ‘ਚ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਔਜਲਾ ਨੇ ਵੈਸ਼ਨਵ ਨੂੰ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਲੰਬਿਤ ਪ੍ਰੋਜੈਕਟਾਂ ਜਿਵੇਂ ਕਿ ਪੱਟੀ ਮੱਖੂ ਰੇਲ ਲਿੰਕ ਪ੍ਰੋਜੈਕਟ ਅਤੇ ਅੰਮ੍ਰਿਤਸਰ ‘ਚ ਪੁਲਾਂ ਬਾਰੇ ਚਰਚਾ ਕੀਤੀ।
ਇਸ ਦੇ ਨਾਲ ਹੀ ਵੈਸ਼ਨਵ ਨੇ ਭਰੋਸਾ ਦਿਵਾਇਆ ਕਿ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰ ਕੇ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ, ਔਜਲਾ ਨੇ ਚੱਲ ਰਹੇ ਪ੍ਰੋਜੈਕਟਾਂ ‘ਤੇ ਕੰਮ ਕਰਦੇ ਰਹਿਣ ਅਤੇ ਨਵੇਂ ਪ੍ਰੋਜੈਕਟਾਂ ਨੂੰ ਅੰਮ੍ਰਿਤਸਰ ਲਿਆਉਣ ਦਾ ਵਾਅਦਾ ਕੀਤਾ। ਉਨ੍ਹਾਂ ਬਿਹਤਰ ਜਨਤਕ ਆਵਾਜਾਈ ਲਈ ਨਵੀਆਂ ਰੇਲ ਗੱਡੀਆਂ ਸ਼ੁਰੂ ਕਰਨ ਬਾਰੇ ਵੀ ਚਰਚਾ ਕੀਤੀ।
ਇਸ ਤੋਂ ਇਲਾਵਾ ਔਜਲਾ ਨੇ ਕਿਹਾ ਕਿ ਕਹਿਰ ਦੀ ਗਰਮੀ ‘ਚ ਲੋਕਾਂ ਨੂੰ ਬਿਜਲੀ ਦਾ ਹੀ ਸਹਾਰਾ ਹੈ। ਔਜਲਾ ਨੇ ਪੰਜਾਬ ‘ਚ ਬਿਜਲੀ ਦੀਆਂ ਉੱਚ ਦਰਾਂ ਅਤੇ ਬਿਜਲੀ ਕੱਟਾਂ ਦੀ ਵੀ ਆਲੋਚਨਾ ਕਰਦਿਆਂ ਸਰਕਾਰ ਨੂੰ ਲੋਕਾਂ ਨੂੰ ਮੁਸ਼ਕਲਾਂ ਦੇਣ ਦੀ ਬਜਾਏ ਸਹੂਲਤਾਂ ਪ੍ਰਦਾਨ ਕਰਨ ਨੂੰ ਪਹਿਲ ਦੇਣ ਦੀ ਅਪੀਲ ਕੀਤੀ।