ਅੰਮ੍ਰਿਤਸਰ ਤੋਂ ਸੰਸਦ ਮੈਂਬਰ Gurjeet Singh Aujla ਨੇ ਪੰਜਾਬ ਦੇ CM Maan ਨੂੰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਦਿੱਤੀਆਂ ਧਮਕੀਆਂ ‘ਤੇ ਗੌਰ ਕਰਨ ਦੀ ਅਪੀਲ ਕੀਤੀ ਹੈ। Aujla ਨੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ CM Maan ਨੂੰ ਪੱਤਰ ਲਿਖ ਕੇ ਇਸ ਬਾਰੇ ਰਸਮੀ ਤੌਰ ’ਤੇ ਜਾਣੂ ਕਰਵਾਇਆ ਹੈ।
ਸੰਸਦ ਮੈਂਬਰ Aujla ਨੇ ਲਿਖਿਆ ਕਿ “ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਨਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਲਟੋਹਾ ਵੱਲੋਂ ਜਥੇਦਾਰ ਸਾਹਿਬ ਨੂੰ ਧਮਕਾਉਣ ਦੀ ਮੰਦਭਾਗੀ ਘਟਨਾ ਨੇ ਹਰ ਸਿੱਖ ਦੇ ਮਨ ਨੂੰ ਸੱਟ ਮਾਰੀ ਹੈ, ਜੋ ਕਿ ਬਰਦਾਸ਼ਤਯੋਗ ਨਹੀਂ”। ਉਨ੍ਹਾਂ ਕਿਹਾ ਕਿ “ ਸ੍ਰੀ ਅਕਾਲ ਤਖਤ ਸਾਹਿਬ ਛੇਵੇਂ ਪਾਤਸ਼ਾਹ ਦੇ ਸਮੇਂ ਤੋਂ ਸਮੁੱਚੀ ਸਿੱਖ ਕੌਮ ਦੀ ਧਾਰਮਿਕ ਤੇ ਰਾਜਨੀਤਕ ਅਗਵਾਈ ਕਰ ਰਿਹਾ ਹੈ, ਹਰ ਸ਼ਰਧਾਵਾਨ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਨਿਸ਼ਠਾ ਨਾਲ ਸਮਰਪਿਤ ਹੈ”।
Aujla ਨੇ ਮੰਗ ਕੀਤੀ ਕਿ ਪੰਜਾਬ ਦੇ CM ਜੋ ਕਿ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ , ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਬੀਤੀ ਰਾਤ ਜਾਰੀ ਵੀਡੀਓ ਦਾ ਖੁਦ ਨੋਟਿਸ ਲੈਣ ਤਾਂ ਜੋ ਵਲਟੋਹਾ ਵੱਲੋਂ ਜਥੇਦਾਰ ਸਾਹਿਬ ਨਾਲ ਕੀਤੀ ਗਈ ਘਿਣਾਉਣੀ ਹਰਕਤ ਦੀ ਸਜ਼ਾ ਦਿੱਤੀ ਜਾ ਸਕੇ। Aujla ਨੇ ਕਿਹਾ ਕਿ ਏਹ ਉਹ ਤਖਤ ਹਨ ਜਿਨ੍ਹਾਂ ਦੀ ਕਮਾਂਡ ਜਥੇਦਾਰ ਅਕਾਲੀ ਫੂਲਾ ਸਿੰਘ ਵਰਗੇ ਜਥੇਦਾਰਾਂ ਦੇ ਹੱਥ ਵਿਚ ਰਹੀ ਹੈ ਤੇ ਉਹਨਾਂ ਦੇ ਅੱਗੇ ਤਾਂ ਦੇਸ਼ ਪੰਜਾਬ ਦਾ ਮਹਾਰਾਜਾ ਰਣਜੀਤ ਸਿੰਘ ਵੀ ਅੱਖ ਨਹੀਂ ਸੀ ਚੁੱਕ ਸਕਿਆ।
Aujla ਨੇ ਸੂਬੇ ਦੇ CM ਅਤੇ ਜੋ ਗ੍ਰਹਿ ਮੰਤਰੀ ਵੀ ਹਨ ਮੁੜ ਇਕ ਨਿਮਾਣੇ ਸਿੱਖ ਹੋਣ ਦੇ ਨਾਤੇ ਅਪੀਲ ਕੀਤੀ ਹੈ ਕਿ ਤਖਤ ਸਾਹਿਬ ਦੀ ਮਰਿਆਦਾ ਅਤੇ ਉਸ ਤਖਤ ‘ਤੇ ਬਿਰਾਜਮਾਨ ਸਿੰਘ ਸਾਹਿਬ ਦੀ ਪਦਵੀ ਦੇ ਸਤਿਕਾਰ ਨੂੰ ਮੁੱਖ ਰੱਖ ਦੇ ਹੋਏ ਮੂੰਹ ਫੱਟ ਅਖੌਤੀ ਅਕਾਲੀ ਆਗੂ ਜੋ ਹੁਣ ਤੱਕ ਵੀ ਸ਼ੋਸ਼ਲ ਮੀਡੀਆ’ ਤੇ ਮਰਿਆਦਾ ਨੂੰ ਨਜਰ ਅੰਦਾਜ ਕਰਦੇ ਹੋਏ ਹਾਲੇ ਬੋਲਣੋ ਬਾਜ ਨਹੀਂ ਆ ਰਿਹਾ, ਉਸ ਵਿਰੁੱਧ ਢੁੱਕਵੀਂ ਕਾਰਵਾਈ ਕਰਕੇ ਆਪਣਾ ਫਰਜ ਅਦਾ ਕਰਨ।
ਇਸ ਤੋਂ ਇਲਾਵਾ Aujla ਨੇ ਵਲਟੋਹਾ ਵਿਰੁੱਧ ਗੰਭੀਰ ਦੋਸ਼ਾਂ ਤਹਿਤ ਰਸਮੀ ਕੇਸ ਦਰਜ ਕਰਨ ਅਤੇ ਸਿੱਖ ਕੌਮ ਦਾ ਵਿਰੋਧ ਕਰਨ ਵਾਲਿਆਂ ਦੀ ਪਛਾਣ ਉਜਾਗਰ ਕਰਨ ਲਈ ਜਥੇਦਾਰ ਸਾਹਿਬ ਨੂੰ ਧਮਕੀਆਂ ਦੇਣ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਵਿਆਪਕ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ SGPC ਦੇ ਆਗੂ ਵੱਲੋਂ ਜਥੇਦਾਰ ਸਾਹਿਬ ਵਿਰੁੱਧ ਸ਼ੁਰੂ ਕੀਤੇ ਗਏ ਨਿੱਜੀ ਹਮਲੇ ਸਮੁੱਚੀ ਸਿੱਖ ਕੌਮ ਦਾ ਅਪਮਾਨ ਹਨ ਅਤੇ ਸਿੱਖ ਕੌਮ ਉਨ੍ਹਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੇ ਅਕਾਲੀ ਦਲ ਦੇ ਆਗੂਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।