ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਦੇ ਕੇਸਾਂ ਬਾਰੇ ਵਿਚਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ 13 ਮਾਰਚ 2024 ਤੱਕ ਮੁਲਾਕਾਤ ਦਾ ਸਮਾਂ ਮੰਗ ਰਹੀ ਹੈ। 5 ਮੈਂਬਰੀ ਸਬ-ਕਮੇਟੀ ਦੀ ਇਕੱਤਰਤਾ ਅੱਜ SGPC ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਅਗਵਾਈ ‘ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੰਮ੍ਰਿਤਸਰ ਵਿਖੇ ਹੋਈ।
ਜ਼ਿਕਰਯੋਗ, ਲਗਭਗ 3 ਘੰਟੇ ਚਲੀ ਇਕੱਤਰਤਾ ਵਿੱਚ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੀ ਸਥਿਤੀ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਕੀਤੀ। ਇਸ ਤੋਂ ਇਲਾਵਾ ਇਕੱਤਰਤਾ ‘ਚ ਸਬ-ਕਮੇਟੀ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੱਖ ਚਿੰਤਕ ਸ. ਅਜਮੇਰ ਸਿੰਘ ਅਤੇ ਡਾ. ਸੁਖਪ੍ਰੀਤ ਸਿੰਘ ਉੱਦੋਕੇ ਹਾਜ਼ਰ ਸਨ। ਜੇਕਰ ਮੁੱਖ ਮੰਤਰੀ ਨੇ ਦਿੱਤੀ ਸਮਾਂ ਸੀਮਾ ਤੱਕ ਜਵਾਬ ਨਹੀਂ ਦਿੱਤਾ ਤਾਂ ਸਬ-ਕਮੇਟੀ ਅਗਲੇ ਕਦਮਾਂ ਬਾਰੇ ਫੈਸਲਾ ਕਰਨ ਲਈ 14 ਮਾਰਚ, 2024 ਨੂੰ ਬੁਲਾਏਗੀ।