ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਸਮਾਪਤ ਹੋਵੇਗਾ।
ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਸ਼ਹਿਰ ਦੀਆਂ ਸੰਗਤਾਂ ਆ ਰਹੀਆਂ ਹਨ। ਪਾਲਕੀ ਸਾਹਿਬ ਦੇ ਨਾਲ ਗੱਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲ ਦੇ ਬੱਚੇ, ਸ਼ਬਦ ਚੌਕੀ ਜਥੇ ਤੇ ਸੰਗਤਾਂ ਨੇ ਨਾਲ ਚੱਲ ਕੇ ਹਾਜ਼ਰੀ ਭਰੀ। ਵੱਖ ਵੱਖ ਥਾਵਾਂ ਉਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਕਾਰ ਦੇ ਲੰਗਰ ਵੀ ਵਰਤਾਏ ਜਾ ਰਹੇ ਹਨ।