ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਹਵਾਈ ਅੱਡੇ ‘ਤੇ ਸੁਰੱਖਿਆ ਕਰਮਚਾਰੀਆਂ ਨੂੰ ਧਮਕਾਉਣ ਦੇ ਦੋਸ਼ ‘ਚ ਪੁਲਿਸ ਨੇ ਦੋਵੇਂ ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਦੋਵਾਂ ਦੇ ਖਿਲਾਫ਼ ਏਅਰਪੋਰਟ ਪੁਲਿਸ ਸਟੇਸ਼ਨ ‘ਚ ਧਾਰਾ 182/505(1) ਬੀ ਏ ਤਹਿਤ FIR ਦਰਜ ਕੀਤੀ ਗਈ। ਹਾਲਾਂਕਿ, ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਲਰਟ ‘ਤੇ ਹੋ ਗਈ ਹੈ।
ਇਸ ਦੇ ਨਾਲ ਹੀ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਏਅਰਪੋਰਟ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਹਨ, ਫਰਵਰੀ ‘ਚ ਵੀ ਇਸ ਤਰ੍ਹਾਂ ਦੀ ਘਟਨਾ ਵਾਪਰੀ ਸੀ, ਜਦੋਂ ਕੋਲਕਾਤਾ ਜਾਣ ਵਾਲੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲੀ ਸੀ। 27 ਫਰਵਰੀ ਨੂੰ ਤੜਕੇ ਹਵਾਈ ਅੱਡੇ ‘ਤੇ ਫੋਨ ਆਇਆ ਕਿ ਕੋਲਕਾਤਾ ਜਾਣ ਵਾਲੀ ਫਲਾਈਟ ‘ਚ ਬੰਬ ਰੱਖਿਆ ਗਿਆ ਹੈ। ਹਵਾਈ ਅੱਡੇ ਸਮੇਤ ਜਹਾਜ਼ ਦੀ ਜਾਂਚ ਕੀਤੀ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।