ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਤੇ ਮਾਡਲ ਪੂਨਮ ਪਾਂਡੇ ਦੀ ਅਚਾਨਕ ਮੌਤ ਹੋ ਗਈ ਹੈ। ਪੂਨਮ ਦੀ ਅਚਾਨਕ ਮੌਤ ਦੀ ਖ਼ਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਤੇ ਇਹ ਖ਼ਬਰ ਸੁਣ ਕੇ ਉਸ ਦੇ ਪ੍ਰਸ਼ੰਸਕ ਸਦਮੇ ‘ਚ ਹਨ। ਪੂਨਾਮ ਪਾਂਡੇ ਦਾ ਨਾਮ ਅਕਸਰ ਹੀ ਵਿਵਾਦਾਂ ‘ਚ ਰਹਿੰਦਾ ਸੀ।
ਇਸ ਦੇ ਨਾਲ ਹੀ ਪੂਨਮ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੀ ਸੀ। ਉਹ ਫੈਨਜ਼ ਦੇ ਨਾਲ ਆਪਣੀ ਹਰ ਛੋਟੀ ਵੱਡੀ ਅਪਡੇਟ ਸਾਂਝੀ ਕਰਦੀ ਸੀ। ਉਸ ਨੇ ਆਪਣੀ ਆਖਰੀ ਪੋਸਟ 3 ਦਿਨ ਪਹਿਲਾਂ ਸ਼ੇਅਰ ਕੀਤੀ ਸੀ।
ਇਸ ਤੋਂ ਇਲਾਵਾ ਪੂਨਮ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਉਸਦੀ ਪੀ ਆਰ ਟੀਮ ਨੇ ਕੀਤੀ ਹੈ। ਇਸ ਦੌਰਾਨ ਅਦਾਕਾਰਾ ਦੀ ਮੌਤ ਦੀ ਖ਼ਬਰ ਪੂਨਮ ਦੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਗਈ ਤੇ ਪੋਸਟ ‘ਚ ਲਿਖਿਆ ਹੈ, ”ਅੱਜ ਦੀ ਸਵੇਰ ਸਾਡੇ ਲਈ ਮੁਸ਼ਕਲ ਹੈ। ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਅਸੀਂ ਸਰਵਾਈਕਲ ਕੈਂਸਰ ਕਾਰਨ ਆਪਣੀ ਪਿਆਰੀ ਪੂਨਮ ਨੂੰ ਗੁਆ ਦਿੱਤਾ ਹੈ।
ਹਰ ਜੀਵਿਤ ਰੂਪ ਜੋ ਕਦੇ ਵੀ ਉਸਦੇ ਸੰਪਰਕ ਵਿੱਚ ਆਇਆ ਸੀ ਉਸਨੂੰ ਸ਼ੁੱਧ ਪਿਆਰ ਅਤੇ ਦਿਆਲਤਾ ਪ੍ਰਾਪਤ ਹੋਈ। ਇਸ ਦੁੱਖ ਦੀ ਘੜੀ ਵਿੱਚ, ਅਸੀਂ ਤੁਹਾਡੇ ਸਾਰਿਆਂ ਤੋਂ ਨਿੱਜਤਾ ਦੀ ਬੇਨਤੀ ਕਰਾਂਗੇ। ਅਸੀਂ ਉਸ ਨੂੰ ਹਰ ਉਸ ਚੀਜ਼ ਲਈ ਪਿਆਰ ਨਾਲ ਯਾਦ ਕਰਾਂਗੇ ਜੋ ਅਸੀਂ ਸਾਂਝੀਆਂ ਕਰਦੇ ਹਾਂ।