ਅਦਾਕਾਰਾ ਕੰਗਨਾ ਰਣੌਤ ਨੂੰ CISF ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰੇ ਜਾਣ ਦੀ ਘਟਨਾ ਕਾਫੀ ਚਰਚਾ ਵਿੱਚ ਹੈ। ਕੁਝ ਲੋਕ CISF ਕਰਮਚਾਰੀ ਦੀ ਆਲੋਚਨਾ ਕਰ ਰਹੇ ਹਨ, ਅਤੇ ਕੁਝ ਲੋਕ ਇਸ ਦੀ ਸ਼ਲਾਂਘਾ ਕਰ ਰਹੇ ਹਨ। ਇਕ ਪੰਜਾਬੀ ਵਪਾਰੀ ਨੇ ਕਿਹਾ ਕਿ ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਨੂੰ ਥੱਪੜ ਮਾਰ ਕੇ ਪੰਜਾਬੀ ਤੇ ਪੰਜਾਬੀਅਤ ਨੂੰ ਬਚਾਉਣ ਲਈ CISF ਮਹਿਲਾ ਮੁਲਾਜ਼ਮਾ ਕੁਲਵਿੰਦਰ ਕੌਰ ਨੂੰ ਮੈਂ ਦਿਲੋਂ ਸਲਾਮ ਕਰਦਾ ਹਾਂ ਤੇ ਮੈਂ ਉਸ ਨੂੰ 1 ਲੱਖ ਰੁਪਏ ਦਾ ਇਨਾਮ ਦੇਵਾਂਗਾ।
ਇਸ ਦੇ ਨਾਲ ਹੀ ਸੋਨੀਆ ਮਾਨ ਨੇ ਵੀ ਕੁਲਵਿੰਦਰ ਕੌਰ ਦਾ ਸਮਰਥਨ ਕੀਤਾ ਅਤੇ ਕਿਹਾ ਕੰਗਣਾ ਨੇ ਕਿਸਾਨ ਅੰਦੋਲਨ ‘ਚ ਵੀ ਸਾਨੂੰ 100-100 ਰੁਪਏ ਲੈਣ ਵਾਲੀਆਂ ਬੀਬੀਆਂ ਦੱਸਿਆ ਸੀ। ਸਾਡੇ ਬਜ਼ੁਰਗਾਂ ਨੂੰ ਗਲਤ ਕਿਹਾ ਸੀ। ਕੋਈ ਵੀ ਆਪਣੇ ਬਜ਼ੁਰਗਾਂ ਬਾਰੇ ਗਲਤ ਸ਼ਬਦਾਵਲੀ ਨਹੀਂ ਸੁਣ ਸਕਦਾ ਤੇ ਮੈਂ ਕੁਲਵਿੰਦਰ ਕੌਰ ਦੀ ਜਗ੍ਹਾ ਹੁੰਦੀ ਤਾਂ ਮੈਂ ਵੀ ਉਸ ਦੇ ਥੱਪੜ ਹੀ ਮਾਰਨਾ ਸੀ।
ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੀ ਕੁਲਵਿੰਦਰ ਕੌਰ ਦੀ ਹਮਾਇਤ ਕਰ ਰਹੀਆਂ ਹਨ ਅਤੇ ਕੰਗਨਾ ਨੂੰ ਨਸ਼ਿਆਂ ਦਾ ਟੈਸਟ ਕਰਵਾਉਣ ਲਈ ਕਹਿ ਰਹੀਆਂ ਹਨ। CISF ਲੇਡੀ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਸਸਪੈਂਡ ਕਰਕੇ ਹਿਰਾਸਤ ‘ਚ ਲੈ ਲਿਆ ਗਿਆ ਹੈ, ਜਿਸ ਦੇ ਨਾਲ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।