ਪੰਜਾਬ ਅਤੇ ਹਰਿਆਣਾ ਨੂੰ ਅਗਲੇ ਦੋ ਦਿਨਾਂ ਦੌਰਾਨ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ, 27 ਅਪ੍ਰੈਲ ਨੂੰ ਗੜੇ ਪੈਣ ਦੀ ਸੰਭਾਵਨਾ ਹੈ। ਜ਼ਿਕਰਯੋਗ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਚੇਤਾਵਨੀ ਜਾਰੀ ਕੀਤੀ ਹੈ।
ਚੰਡੀਗੜ੍ਹ ‘ਚ ਮੌਸਮ ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਨੇ ਪੱਛਮੀ ਗੜਬੜੀ ਕਾਰਨ 26 ਅਪ੍ਰੈਲ ਤੋਂ ਅਗਲੇ 3-4 ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਚਿਤਾਵਨੀ ਦਿੱਤੀ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਯੈਲੋ ਐਲਰਟ ਜਾਰੀ ਕੀਤਾ ਗਿਆ ਹੈ। ਇਸ ਗੜਬੜੀ ਕਾਰਨ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ, ਖਾਸ ਤੌਰ ‘ਤੇ ਉੱਤਰੀ ਖੇਤਰਾਂ ਜਿਵੇਂ ਕਿ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਰੋਪੜ ਅਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਨਾ ਹੈ।