ਪੰਜਾਬ ਵਿੱਚ ਚੱਲ ਰਹੇ ਚੋਣ ਸੀਜ਼ਨ ਦੌਰਾਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਪਾਰਾ 1.2 ਡਿਗਰੀ ਤੱਕ ਡਿੱਗ ਗਿਆ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਦੌਰਾਨ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ ਕਰਦਿਆਂ ਤੇਜ਼ ਹਵਾਵਾਂ ਅਤੇ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਪ੍ਰਭਾਵਿਤ ਜ਼ਿਲ੍ਹਿਆਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, SAS ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਸ਼ਾਮਲ ਹਨ।
ਜ਼ਿਕਰਯੋਗ 5 ਜ਼ਿਲ੍ਹੇ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ‘ਚ ਨੌਟਪਾ ਚੱਕਰਵਾਤ ਦਾ ਪ੍ਰਭਾਵ ਘਟਿਆ ਹੈ, ਠੰਢੇ ਤਾਪਮਾਨ ਅਤੇ ਕੁਝ ਹਲਕੀ ਬਾਰਿਸ਼ ਹੋਣ ਦੀ ਸੂਚਨਾ ਹੈ। ਮੰਗਲਵਾਰ ਸ਼ਾਮ ਨੂੰ ਫਰੀਦਕੋਟ ਦਾ ਤਾਪਮਾਨ 45.8 ਡਿਗਰੀ ਤੱਕ ਪਹੁੰਚ ਗਿਆ, ਜਿਸ ਨਾਲ ਪੂਰੇ ਖੇਤਰ ‘ਚ ਤਾਪਮਾਨ ਡਿੱਗ ਗਿਆ।