ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਬਜਟ ਪੇਸ਼ ਕਰਨਗੇ। ਸਿਹਤ ਅਤੇ ਸਿੱਖਿਆ ਨੂੰ ਪਹਿਲ ਦੇਣ ਵਾਲੇ ਪਿਛਲੇ ਬਜਟ ਦੇ ਉਲਟ ਇਹ ਬਜਟ ਖੇਡਾਂ ਵੱਲ ਵੀ ਧਿਆਨ ਦੇਵੇਗਾ। ਹਾਲਾਂਕਿ, ਦਿਲਚਸਪੀ ਦਾ ਮੁੱਖ ਬਿੰਦੂ ਔਰਤਾਂ ਲਈ 1000 ਰੁਪਏ ਦੀ ਅਨੁਮਾਨਤ ਘੋਸ਼ਣਾ ਹੈ।
ਇਸ ਦੌਰਾਨ ਕਿਆਸ ਲਗਾਏ ਜਾ ਰਹੇ ਹਨ ਕਿ ਮਾਨ ਸਰਕਾਰ ਆਪਣੇ ਬਜਟ ‘ਚ ਮਹਿਲਾਵਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਬਜਟ ਵਿੱਚ ਔਰਤਾਂ ਲਈ ਕੋਈ ਅਹਿਮ ਐਲਾਨ ਕਰ ਸਕਦੀ ਹੈ।
ਇਸ ਤੋਂ ਇਲਾਵਾ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਹਾਲ ਹੀ ਵਿੱਚ ਔਰਤਾਂ ਲਈ ਮਹੀਨਾਵਾਰ ਭੱਤਾ ਦੇਣ ਦਾ ਐਲਾਨ ਕੀਤਾ ਹੈ, ਜਦ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਵੀ ਰਾਜ ਵਿੱਚ ਔਰਤਾਂ ਲਈ ਅਜਿਹੀ ਹੀ ਇੱਕ ਯੋਜਨਾ ਦਾ ਐਲਾਨ ਕੀਤਾ ਹੈ। ਇਹ ਪਹਿਲ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿੱਚੋਂ ਇੱਕ ਸੀ।