ਪੰਜਾਬ ‘ਚ ਠੰਢ ਤੋਂ ਮਿਲੀ ਰਾਹਤ, ਧੁੱਪ ਨਿਕਲਣ ਕਾਰਨ ਮੌਸਮ ‘ਚ ਆਈ ਤਬਦੀਲੀ

ਪੰਜਾਬ ਵਿੱਚ ਧੁੱਪ ਨਿਕਲਣ ਕਾਰਨ ਮੌਸਮ ‘ਚ ਤਬਦੀਲੀ ਆਈ ਹੈ, ਦਿਨ ਦੇ ਤਾਪਮਾਨ ਵਿੱਚ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ 17 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਪਰ 15 ਫਰਵਰੀ ਨੂੰ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਖੁਸ਼ਕ ਹੋ ਜਾਵੇਗਾ।

ਇਸ ਦੇ ਨਾਲ ਹੀ ਐਤਵਾਰ ਨੂੰ ਪੰਜਾਬ ਵਿੱਚ ਦਿਨ ਵੇਲੇ ਤਾਪਮਾਨ ਆਮ ਨਾਲੋਂ ਵੱਧ ਰਿਹਾ, ਪਰ ਕੁਝ ਜ਼ਿਲ੍ਹਿਆਂ ਵਿੱਚ ਰਾਤ ਵੇਲੇ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਮੋਗਾ ਵਿੱਚ ਸਭ ਤੋਂ ਘੱਟ ਤਾਪਮਾਨ 2.8 ਡਿਗਰੀ ਰਿਹਾ। ਤੇਜ਼ ਧੁੱਪ ਨੇ ਗਰਮੀ ਦਾ ਅਹਿਸਾਸ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ।

ਇਸ ਦੌਰਾਨ ਚੰਡੀਗੜ੍ਹ ‘ਚ ਵੱਧ ਤੋਂ ਵੱਧ ਤਾਪਮਾਨ 25.3 ਡਿਗਰੀ, ਲੁਧਿਆਣਾ ‘ਚ 24.6 ਡਿਗਰੀ, ਪਟਿਆਲਾ ‘ਚ 24.2 ਡਿਗਰੀ ਅਤੇ ਹੋਰ ਸ਼ਹਿਰਾਂ ਵਿੱਚ ਵੀ ਗਰਮ ਤਾਪਮਾਨ ਰਿਹਾ। ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਫਰਵਰੀ ਦੇ ਤੀਜੇ ਹਫ਼ਤੇ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦਾ ਤਾਪਮਾਨ ਕ੍ਰਮਵਾਰ 23.0 ਡਿਗਰੀ ਅਤੇ 23.2 ਡਿਗਰੀ ਦਰਜ ਕੀਤਾ ਗਿਆ।

Leave a Reply

Your email address will not be published. Required fields are marked *