ਪੰਜਾਬ ‘ਚ ਤੇਜ਼ ਹਵਾਵਾਂ, ਹਨੇਰੀ ਅਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ 11 ਜ਼ਿਲ੍ਹਿਆਂ ‘ਚ ਯੈਲੋ ਐਲਰਟ ਕੀਤਾ ਜਾਰੀ

ਸੂਬੇ ਦੇ 11 ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ, ਹਨੇਰੀ ਅਤੇ ਮੀਂਹ ਦੇ ਨਾਲ ਪੰਜਾਬ ‘ਚ ਮੌਸਮ ਦੇ ਜਲਦੀ ਹੀ ਬਦਲ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ, ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ‘ਚ ਮੀਂਹ ਦਾ ਐਲਰਟ ਜਾਰੀ ਕੀਤਾ ਹੈ।

ਪੰਜਾਬ ਅਤੇ ਹਰਿਆਣਾ ‘ਚ ਹਾਲ ਹੀ ‘ਚ ਹੋਈ ਬਾਰਿਸ਼ ਕਾਰਨ ਤਾਪਮਾਨ ‘ਚ ਕਮੀ ਆਈ ਹੈ, ਜਿਸ ਨਾਲ ਹਰਿਆਣਾ ‘ਚ ਔਸਤਨ 2.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਤਾਪਮਾਨ 39 ਡਿਗਰੀ ਤੋਂ ਹੇਠਾਂ ਦੇਖਿਆ ਜਾ ਰਿਹਾ ਹੈ, ਨਤੀਜੇ ਵਜੋਂ ਤਾਪਮਾਨ ‘ਚ ਔਸਤਨ 4.9 ਡਿਗਰੀ ਦੀ ਗਿਰਾਵਟ ਆਈ ਹੈ।

ਪੰਜਾਬ ਦੇ ਪੂਰਬੀ ਮਾਲਵਾ ਖੇਤਰਾਂ ‘ਚ ਤੇਜ਼ ਹਵਾਵਾਂ ਚੱਲੀਆਂ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮਾਨਸਾ, ਸੰਗਰੂਰ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਪਟਿਆਲਾ, SAS ਨਗਰ, ਫਰੀਦਕੋਟ ਤੇ ਬਠਿੰਡਾ ‘ਚ ਮੀਂਹ ਪੈ ਸਕਦਾ ਹੈ। ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਐਲਰਟ ਜਾਰੀ ਕੀਤਾ ਗਿਆ ਹੈ, ਬਾਕੀ ਜ਼ਿਲ੍ਹਿਆਂ ‘ਚ ਕੋਈ ਐਲਰਟ ਨਹੀਂ ਹੈ।

ਇਸ ਤੋਂ ਇਲਾਵਾ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੇ ਨਾਲ ਹਰਿਆਣਾ ਦੇ ਸਾਰੇ ਜ਼ਿਲ੍ਹੇ ਬਾਰਿਸ਼ ਲਈ ਅਲਰਟ ‘ਤੇ ਹਨ। ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਨਿਵਾਸੀਆਂ ਅਤੇ ਸੈਲਾਨੀਆਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

 

Leave a Reply

Your email address will not be published. Required fields are marked *