ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਇਹ ਸਹੁੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਚੁਕਾਈ ਜਾਵੇਗੀ। ਸਮਾਰੋਹ ਸਵੇਰੇ 11:30 ਵਜੇ ਤੈਅ ਕੀਤਾ ਗਿਆ ਹੈ, ਅਤੇ ਵੇਰਵਿਆਂ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਚਾਰ ਵਿੱਚੋਂ ਤਿੰਨ ਸੀਟਾਂ ਉੱਤੇ ਆਪਣੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਕੁੱਲ ਸੀਟਾਂ ਦੀ ਗਿਣਤੀ 95 ਹੋ ਗਈ ਹੈ।
ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ‘ਆਪ’ ਦੇ ਗੁਰਜਿੰਦਰ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਿੱਤ ਹਾਸਲ ਕੀਤੀ। ਇਸ ਤੋਂ ਇਲਾਵਾ ਬਰਨਾਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਜੇਤੂ ਰਹੇ।