AIPEF ਦੇ ਚੇਅਰਮੈਨ ਸ਼ੈਲੇਂਦਰ ਦੂਬੇ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸੂਬੇ ‘ਚ ਸੰਭਾਵੀ ਬਿਜਲੀ ਸੰਕਟ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ, ਦੂਬੇ ਨੇ ਪੰਜਾਬ ‘ਚ ਬਿਜਲੀ ਦੀ ਵਧਦੀ ਮੰਗ ‘ਤੇ ਚਿੰਤਾ ਪ੍ਰਗਟਾਈ, ਜਿਸ ਨਾਲ ਗਰਿੱਡ ‘ਚ ਗੜਬੜੀ ਹੋ ਸਕਦੀ ਹੈ।
ਇਸ ਦੇ ਨਾਲ ਹੀ ਉਸਨੇ ਬਿਜਲੀ ਦੀ ਸਥਿਤੀ ਦਾ ਪ੍ਰਬੰਧਨ ਕਰਨ ਲਈ ਦਫਤਰੀ ਸਮੇਂ ਨੂੰ ਬਦਲਣ, ਵਪਾਰਕ ਅਦਾਰਿਆਂ ‘ਤੇ ਪਾਬੰਦੀਆਂ ਲਗਾਉਣ ਅਤੇ ਫਸਲਾਂ ਦੀਆਂ ਕੁਝ ਕਿਸਮਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਰਗੇ ਉਪਾਅ ਲਾਗੂ ਕਰਨ ਦਾ ਸੁਝਾਅ ਦਿੱਤਾ। ਦੂਬੇ ਨੇ ਰਾਜ ਦੀ ਮੁਫਤ ਬਿਜਲੀ ਨੀਤੀ ਦੀ ਸਮੀਖਿਆ ਕਰਨ ਅਤੇ ਭਾਰਤ ਸਰਕਾਰ ਤੋਂ ਵਾਧੂ ਬਿਜਲੀ ਅਲਾਟਮੈਂਟ ਦੀ ਮੰਗ ਕਰਨ ਦੀ ਸਿਫਾਰਸ਼ ਵੀ ਕੀਤੀ।