ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ PSPCL ਨੇ ਬਿਜਲੀ ਦਰਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ, ਜਿਸ ਨਾਲ ਖਪਤਕਾਰਾਂ ’ਤੇ 654 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਦੇ ਨਾਲ ਹੀ ਵਧੀਆਂ ਹੋਈਆਂ ਦਰਾਂ ਘਰੇਲੂ ਅਤੇ ਉਦਯੋਗਿਕ ਖੇਤਰਾਂ ਦੇ ਨਾਲ-ਨਾਲ ਟਿਊਬਵੈੱਲਾਂ ‘ਤੇ ਵੀ ਲਾਗੂ ਹੋਣਗੀਆਂ।
ਜ਼ਿਕਰਯੋਗ, ਘਰੇਲੂ ਖ਼ਪਤਕਾਰ ਨੂੰ 100 ਯੂਨਿਟ ’ਤੇ 10 ਪੈਸੇ ਤੇ 101 ਤੋਂ 300 ਯੂਨਿਟ ਤੱਕ 12 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਹੈ। ਇਸੇ ਤਰ੍ਹਾਂ ਸਨਅਤੀ ਖੇਤਰ ’ਚ ਪ੍ਰਤੀ ਯੂਨਿਟ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਹੀ ਨਹੀਂ, ਟਿਊਬਵੈੱਲ ਨੂੰ ਦਿੱਤੀ ਜਾਣ ਵਾਲੀ ਬਿਜਲੀ ’ਚ ਵੀ 15 ਪੈਸੇ ਦਾ ਵਾਧਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਇਸ ਵਾਧੇ ਦਾ ਅਸਰ ਸਰਕਾਰ ਵੱਲੋਂ ਦਿੱਤੀ ਜਾਂਦੀ ਖੇਤੀ ਸਬਸਿਡੀ ‘ਤੇ ਵੀ ਪਵੇਗਾ। ਦਰਾਂ ਵਿੱਚ ਵਾਧੇ ਦੇ ਬਾਵਜੂਦ ਕੁਝ ਧਾਰਮਿਕ ਸੰਸਥਾਵਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਬਰਕਰਾਰ ਰਹੇਗੀ। ਟੈਰਿਫ ਵਧਣ ਨਾਲ ਮੁਫਤ ਬਿਜਲੀ ਅਤੇ ਸਬਸਿਡੀਆਂ ‘ਤੇ ਸਰਕਾਰ ਦਾ ਖਰਚਾ ਵਧਣ ਦੀ ਉਮੀਦ ਹੈ।