ਪੰਜਾਬ ‘ਚ ਮੌਸਮ ਲਗਾਤਾਰ ਬਦਲ ਰਿਹਾ ਹੈ ਅਤੇ ਅੱਜ ਕਈ ਹਿੱਸਿਆਂ ‘ਚ ਕਾਲੇ ਬੱਦਲ ਛਾਏ ਅਤੇ ਭਾਰੀ ਮੀਂਹ ਪਿਆ। ਕੁਝ ਇਲਾਕਿਆਂ ‘ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਵੀ ਚੱਲੀਆਂ। ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਮੀਂਹ ਵੀ ਪਿਆ ਹੈ।
ਇਸ ਦੇ ਨਾਲ ਹੀ ਬਦਕਿਸਮਤੀ ਨਾਲ ਮੌਸਮ ਵਿਭਾਗ ਵੱਲੋਂ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਬਾਵਜੂਦ ਇਸ ਬੇਮੌਸਮੀ ਮੌਸਮ ਨੇ ਫਿਰੋਜ਼ਪੁਰ ‘ਚ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ। ਜ਼ਿਕਰਯੋਗ, ਇਸ ਵੇਲੇ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਚੁੱਕੀ ਹੈ, ਕਣਕ ਦੀ ਵਾਢੀ ਦਾ ਕੰਮ ਵੀ ਚੱਲ ਰਿਹਾ ਹੈ। ਅਜਿਹੇ ‘ਚ ਗੜੇਮਾਰੀ ਕਾਰਨ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਜੇਕਰ ਆਉਣ ਵਾਲੇ ਦਿਨਾਂ ‘ਚ ਹੋਰ ਮੀਂਹ ਅਤੇ ਗੜੇਮਾਰੀ ਹੁੰਦੀ ਹੈ ਤਾਂ ਇਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਹਾਲਾਂਕਿ ਇਹ ਗੜੇਮਾਰੀ ਬਹੁਤ ਨੁਕਸਾਨਦੇਹ ਨਹੀਂ ਹੈ, ਪਰ ਸਰਗਰਮ ਪੱਛਮੀ ਗੜਬੜੀ ਕਾਰਨ ਇਹ ਫਸਲਾਂ ਲਈ ਚੰਗਾ ਨਹੀਂ ਹੈ।