ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮਾਨਸੂਨ ਐਕਟੀਵ, ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ

ਦੋ ਦਿਨਾਂ ਦੇ ਵਿਰਾਮ ਤੋਂ ਬਾਅਦ ਪਠਾਨਕੋਟ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ‘ਤੇ ਮਾਨਸੂਨ ਤੇਜ਼ ਹੋ ਗਿਆ ਹੈ। ਇਹ ਹੁਣ ਮਾਝੇ ਅਤੇ ਦੁਆਬ ਦੇ ਜ਼ਿਆਦਾਤਰ ਹਿੱਸਿਆਂ ‘ਚ ਸਰਗਰਮ ਹੈ। ਮੌਸਮ ਵਿਭਾਗ ਨੇ 1 ਅਤੇ 2 ਜੁਲਾਈ ਨੂੰ ਕੁਝ ਖੇਤਰਾਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੱਲ੍ਹ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 36 ਡਿਗਰੀ ਦੇ ਆਸਪਾਸ ਰਹੇਗਾ, ਪਰ ਜ਼ਿਆਦਾ ਨਮੀ ਕਾਰਨ ਪ੍ਰੇਸ਼ਾਨੀ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, SAS ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ‘ਚ ਭਾਰੀ ਮੀਂਹ ਦਾ ਖ਼ਤਰਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਠਾਨਕੋਟ ਅਤੇ ਹਿਮਾਚਲ ਸਰਹੱਦ ‘ਤੇ ਕੁਝ ਦਿਨਾਂ ਤੋਂ ਰੁਕਿਆ ਮਾਨਸੂਨ ਹੁਣ ਅੱਗੇ ਵਧ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਹ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਚੱਲਦਾ ਰਿਹਾ ਤਾਂ ਅਗਲੇ 2 ਤੋਂ 3 ਦਿਨਾਂ ‘ਚ ਇਹ ਪੂਰੇ ਪੰਜਾਬ ਨੂੰ ਆਪਣੀ ਲਪੇਟ ‘ਚ ਲੈ ਲਵੇਗਾ। ਮਾਨਸੂਨ ਦੀ ਉੱਤਰੀ ਸੀਮਾ ਜੈਸਲਮੇਰ, ਚੁਰੂ, ਹਿਸਾਰ, ਕਰਨਾਲ, ਜਲੰਧਰ ਅਤੇ ਤਰਨਤਾਰਨ ਸਮੇਤ ਖੇਤਰਾਂ ਵਿੱਚ ਪਹੁੰਚ ਗਈ ਹੈ।

ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਦੱਖਣ-ਪੱਛਮੀ ਮੌਨਸੂਨ ਪੱਛਮੀ ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਕੁਝ ਹਿੱਸਿਆਂ ‘ਚ ਵੀ ਪਹੁੰਚ ਗਿਆ ਹੈ। ਦੱਖਣ-ਪੱਛਮੀ ਮਾਨਸੂਨ ਦੇ ਰਾਜਸਥਾਨ, ਹਰਿਆਣਾ-ਚੰਡੀਗੜ੍ਹ ਅਤੇ ਪੰਜਾਬ ਵਿੱਚ ਅਗਲੇ 2-3 ਦਿਨਾਂ ‘ਚ ਅਨੁਕੂਲ ਸਥਿਤੀਆਂ ਕਾਰਨ ਅੱਗੇ ਵਧਣ ਦੀ ਸੰਭਾਵਨਾ ਹੈ।

 

Leave a Reply

Your email address will not be published. Required fields are marked *