ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਹਾਲ ਹੀ ‘ਚ ਅਪ੍ਰੈਲ ‘ਚ VRS ਲੈ ਕੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਹਨ। ਜ਼ਿਕਰਯੋਗ ਉਨ੍ਹਾਂ ਦਾ ਸਵਾਗਤ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਕੀਤਾ। ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਗੁਰਿੰਦਰ ਢਿੱਲੋਂ ਨੇ ਆਪਣੀ ਪਾਰਟੀ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਲਈ ਵਚਨਬੱਧਤਾ ਪ੍ਰਗਟਾਈ।
ਇਸ ਦੇ ਨਾਲ ਹੀ ਅਜਿਹੀਆਂ ਅਫਵਾਹਾਂ ਹਨ ਕਿ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਜਾ ਸਕਦਾ ਹੈ। ਢਿੱਲੋਂ, ਗੁਰਦਾਸਪੁਰ ਤੋਂ 1997 ਬੈਚ ਦੇ IPS ਅਫਸਰ ਹਨ। ਉਨ੍ਹਾਂ ਨੇ ਹਾਲ ਹੀ ‘ਚ ਆਪਣੀ VRS ਨੂੰ ਮਨਜ਼ੂਰੀ ਦਿੱਤੀ ਸੀ। ਉਸਨੇ ਪੰਜਾਬ ‘ਚ ਅੱਤਵਾਦ ਅਤੇ ਹੋਰ ਮੁਸ਼ਕਲ ਸਥਿਤੀਆਂ ਨਾਲ ਨਜਿੱਠਣ ਦੇ ਆਪਣੇ ਪੁਰਾਣੇ ਤਜ਼ਰਬਿਆਂ ਨੂੰ ਉਜਾਗਰ ਕਰਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਖੁਦ ਇਹ ਖਬਰ ਸਾਂਝੀ ਕੀਤੀ।