ਚੰਡੀਗੜ੍ਹ ਮੁੱਖ ਦਫਤਰ ਤੋਂ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਨਸ਼ਿਆਂ ਦੇ ਖਿਲਾਫ ਪੁਲਸ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇੱਕ ਸਾਲ ‘ਚ ਪੂਰੇ ਪੰਜਾਬ ‘ਚ 356 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜ਼ਿਕਰਯੋਗ, DGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਘੋਸ਼ਣਾ ਕੀਤੀ ਹੈ ਕਿ ਗੈਰ-ਕਾਨੂੰਨੀ ਡਰੱਗ ਗਤੀਵਿਧੀਆਂ ‘ਚ ਸ਼ਾਮਲ 250 ਵਿਅਕਤੀਆਂ ਦੀ ਕੁੱਲ 200 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਸਰਕਾਰ ਨੇ ਪੁਲਿਸ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ‘ਚ ਨਸ਼ਿਆਂ ਦੇ ਦੌਰ ਨੂੰ ਖਤਮ ਕਰਨ ਲਈ ਸਹਿਯੋਗ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ ਪੁਲਿਸ 20 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪਿੰਡਾਂ ‘ਚ ਕੈਮਰੇ ਲਗਾ ਕੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੀ ਸੁਰੱਖਿਆ ‘ਤੇ ਧਿਆਨ ਦੇ ਰਹੀ ਹੈ। ਪਹਿਲੇ ਪੜਾਅ ‘ਚ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ ਦੇ ਪਿੰਡਾਂ ‘ਚ 575 ਥਾਵਾਂ ‘ਤੇ ਕੈਮਰੇ ਲਗਾਏ ਜਾਣਗੇ। ਹਾਲਾਂਕਿ ਵਿਲੇਜ ਡਿਫੈਂਸ ਕਮੇਟੀਆਂ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਹਨ।