ਦਿੱਲੀ NCR ਵਿੱਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ਤੱਕ ਵੱਧ ਗਿਆ ਹੈ, ਜਦੋਂ ਕਿ ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਰਿਪੋਰਟਾਂ ਦਰਸਾਉਂਦੀਆਂ ਹਨ ਕਿ ਸੋਮਵਾਰ ਨੂੰ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ, ਪੰਜਾਬ ਭਰ ‘ਚ 1,251 ਮਾਮਲੇ ਦਰਜ ਕੀਤੇ ਗਏ।
ਜ਼ਿਕਰਯੋਗ, ਇਸ ਤੋਂ ਪਹਿਲਾਂ 8 ਨਵੰਬਰ ਨੂੰ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ ਕੁੱਲ 730 ਮਾਮਲੇ ਸ਼ਾਮਲ ਸਨ। ਇਸ ਦੇ ਨਾਲ ਹੀ ਇਸ ਸਾਲ 15 ਸਤੰਬਰ ਤੋਂ 18 ਨਵੰਬਰ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 9,655 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਮੁਕਤਸਰ ਜ਼ਿਲ੍ਹੇ ‘ਚ ਸਭ ਤੋਂ ਵੱਧ 247, ਮੋਗਾ ਵਿੱਚ 49, ਫਿਰੋਜ਼ਪੁਰ ਵਿੱਚ 130, ਬਠਿੰਡਾ ਵਿੱਚ 129, ਫਾਜ਼ਿਲਕਾ ਵਿੱਚ 94 ਅਤੇ ਫਰੀਦਕੋਟ ਵਿੱਚ 88 ਮਾਮਲੇ ਸਾਹਮਣੇ ਆਏ ਹਨ। ਇੱਕ ਸਕਾਰਾਤਮਕ ਨੋਟ ‘ਤੇ, ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਰਿਪੋਰਟਾਂ ਦੀ ਗਿਣਤੀ ਵਿੱਚ 71% ਦੀ ਕਮੀ ਆਈ ਹੈ।