ਪੰਜਾਬ ਵਿਜੀਲੈਂਸ ਬਿਊਰੋ ਨੇ ਸਹਾਇਕ ਸਬ-ਇੰਸਪੈਕਟਰ ASI ਭੁਪਿੰਦਰ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਐਲਾਨ ਕੀਤਾ ਕਿ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਧੂੰਦਾ ਦੇ ਰਹਿਣ ਵਾਲੇ ਦਿਲਬਾਗ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਅਧਿਕਾਰੀ ਨੂੰ ਕਾਬੂ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦਾਅਵਾ ਕੀਤਾ ਹੈ ਕਿ ਦੋਸ਼ੀ ਨੇ ਹੇਠਲੀ ਅਦਾਲਤ ਵਿੱਚ ਸ਼ਿਕਾਇਤਕਰਤਾ ਦੇ ਕੇਸ ਦਾ ਸਮਰਥਨ ਕਰਨ ਵਾਲੇ ਰਿਕਾਰਡ ਮੁਹੱਈਆ ਕਰਵਾਉਣ ਲਈ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਦੇ ਅਨੁਸਾਰ, ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਇੱਕ ਸਟਿੰਗ ਆਪ੍ਰੇਸ਼ਨ ਕੀਤਾ।
ਜਿਸ ਦੇ ਨਤੀਜੇ ਵਜੋਂ ਇੱਕ ਪੁਲਿਸ ਮੁਲਾਜ਼ਮ ਨੂੰ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਿਸਦੀ ਗਵਾਹੀ ਦੋ ਸਰਕਾਰੀ ਅਧਿਕਾਰੀਆਂ ਸੀ। ਜਿਸ ਦੇ ਚੱਲਦਿਆਂ ਵਿਜੀਲੈਂਸ ਦੇ ਅੰਮ੍ਰਿਤਸਰ ਰੇਂਜ ਪੁਲਿਸ ਸਟੇਸ਼ਨ ‘ਚ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਪੁਲਿਸ ਮੁਲਾਜ਼ਮ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ, ਜਿਸ ਤੋਂ ਪੁੱਛਗਿੱਛ ਜਾਰੀ ਹੈ।