ਬਟਾਲਾ ਦੇ ਬੂਥ 32 ਅਤੇ 12 ‘ਤੇ ਉਸ ਵੇਲੇ ਹੰਗਾਮਾ ਹੋਇਆ ਜਦੋਂ ਵੋਟਾਂ ਪਾਉਣ ਆਏ ਕੁਝ ਲੋਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ 300-350 ਵੋਟਾਂ ਕੱਟੀਆਂ ਗਈਆਂ ਹਨ। ਇਸ ਮਸਲੇ ਦਾ ਹੱਲ ਕਰਨ ਲਈ ਤਹਿਸੀਲਦਾਰ ਬਟਾਲਾ ਜਗਤਾਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਮੌਕੇ ’ਤੇ ਪੁੱਜੇ। ਫ਼ਿਲਹਾਲ ਤਹਿਸੀਲਦਾਰ ਜਗਤਾਰ ਸਿੰਘ ਗਾਇਬ ਵੋਟਾਂ ਕਿਉਂ ਕੱਟੀਆਂ ਗਈਆਂ ਇਸ ਦੇ ਕਾਰਨਾਂ ਨੂੰ ਸਮਝਣ ਲਈ ਸਥਿਤੀ ਦੀ ਜਾਂਚ ਕਰ ਰਹੇ ਹਨ।