ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਸੇਵਾ ਨਿਭਾਅ ਰਹੇ ਨੌਜਵਾਨ ਅਧਿਕਾਰੀ ਸ੍ਰੀ ਗੌਰਵ ਉਪਲ ਨੇ UPSC ਦੀ ਪ੍ਰੀਖਿਆ ‘ਚ 174ਵਾਂ ਸਥਾਨ ਹਾਸਿਲ ਕੀਤਾ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜਣ ਉਤੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਤਨਦੇਹੀ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਵੀ ਕੀਤਾ।
ਇਸ ਦੇ ਨਾਲ ਹੀ ਕਪੂਰਥਲਾ ਦੇ ਵਸਨੀਕ ਸ੍ਰੀ ਗੌਰਵ ਨੇ ਆਪਣੀ ਸਿੱਖਿਆ ਕਪੂਰਥਲਾ ਦੇ M.G.N ਸਕੂਲ ਤੋਂ ਮੁੱਢਲੀ ਵਿਦਿਆ ਅਤੇ ਬੀ.ਟੈਕ ਦੀ ਡਿਗਰੀ ਦਿੱਲੀ ਤੋਂ ਪ੍ਰਾਪਤ ਕੀਤੀ। ਉਸਨੇ ਇਮਤਿਹਾਨ ਦੀ ਤਿਆਰੀ ਦੌਰਾਨ ਮਿਲੇ ਸਹਿਯੋਗ ਅਤੇ ਕਪੂਰਥਲਾ ‘ਚ ਸੇਵਾ ਕਰਨ ਦੇ ਸਮੇਂ ਲਈ ਧੰਨਵਾਦ ਕੀਤਾ। ਉਨ੍ਹਾਂ ਅੰਮ੍ਰਿਤਸਰ ਵਾਸੀਆਂ ਖਾਸ ਕਰਕੇ ਬਾਬਾ ਬਕਾਲਾ ਸਾਹਿਬ ਦੇ ਲੋਕਾਂ ਵੱਲੋਂ ਦਿੱਤੇ ਪਿਆਰ ਅਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।