CM ਭਗਵੰਤ ਮਾਨ ਨੇ ਅੱਜ ਆਪਣੀ ਚੋਣ ਮੁਹਿੰਮ ਦੇ ਤਹਿਤ ਸੰਗਰੂਰ ਦਾ ਦੌਰਾ ਕੀਤਾ ਅਤੇ ਧੂਰੀ ‘ਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਵੀ ਦੁਹਰਾਇਆ। ਜ਼ਿਕਰਯੋਗ, CM ਮਾਨ ਨੇ ਕਿਹਾ ਕਿ ਉਹ ਇਸ ‘ਤੇ ਲਗਾਤਾਰ ਕੰਮ ਕਰ ਰਹੇ ਹਨ ਅਤੇ ਜਲਦ ਹੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਟਿਊਬਵੈੱਲਾਂ ਨੂੰ ਬੰਦ ਕਰਨ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕਰਕੇ ਆਪਣਾ ਵਾਅਦਾ ਪੂਰਾ ਕਰਨ ਲਈ ਕੰਮ ਕਰ ਰਹੇ ਹਨ। ਜ਼ਿਕਰਯੋਗ ਸਰਕਾਰ ਦਾ ਟੀਚਾ 70 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣਾ ਹੈ, ਜਿਸ ਨਾਲ ਪੰਜਾਬ ਵਿੱਚ 14.5 ਲੱਖ ‘ਚੋਂ 5 ਲੱਖ ਟਿਊਬਵੈੱਲ ਬੰਦ ਹੋ ਜਾਣਗੇ।
ਇਸ ਤੋਂ ਇਲਾਵਾ ਟਿਊਬਵੈੱਲਾਂ ਨੂੰ ਬੰਦ ਕਰਨ ਦੇ ਪੈਸੇ ਬਚਾ ਕੇ, ਸਰਕਾਰ ਨੇ ਝੋਨਾ ਲਗਾਉਣ ਵਾਲੇ ਕਿਸਾਨਾਂ ਲਈ ਬਿਜਲੀ ਦੀ ਸਬਸਿਡੀ ਵਧਾਉਣ ਦੀ ਯੋਜਨਾ ਬਣਾਈ ਹੈ ਅਤੇ ਮਾਵਾਂ-ਭੈਣਾਂ ਨੂੰ ਹੁਣ 1000 ਰੁਪਏ ਦੀ ਬਜਾਏ 1100 ਰੁਪਏ ਦਿਆਂਗੇ। CM ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਸਕੀਮ ਸ਼ੁਰੂ ਹੋਣ ਤੋਂ ਬਾਅਦ ਇਹ ਲਗਾਤਾਰ ਰਹੇਗੀ ਅਤੇ ਪਿਛਲੀਆਂ ਸਰਕਾਰਾਂ ਵਾਂਗ ਚੋਣਾਂ ਤੋਂ ਬਾਅਦ ਨਹੀਂ ਰੁਕੇਗੀ।