ਪੰਜਾਬ ਦੇ ਮੌਸਮ ‘ਚ ਇੱਕ ਵਾਰ ਫਿਰ ਤੋਂ ਮੁੜ ਬਦਲਾਅ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 1 ਮਾਰਚ ਨੂੰ ਵੱਖ-ਵੱਖ ਜ਼ਿਲ੍ਹਿਆਂ ਅਤੇ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ‘ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ, ਕਈ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਵੀ ਪਾਰ ਹੋ ਗਿਆ ਹੈ।
ਇਸ ਦੌਰਾਨ ਪੰਜਾਬ ਦੇ ਮੌਮਸ ਵਿਭਾਗ ਨੇ 1 ਮਾਰਚ ਨੂੰ 21 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ ਕਿਉੰਕਿ ਕਿ ਭਾਰੀ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ 2 ਜਾਂ 3 ਮਾਰਚ ਨੂੰ ਮੀਂਹ ਦੀ ਭਵਿੱਖਬਾਣੀ ਕਰ ਰਹੇ ਹਨ ਅਤੇ ਨਾਲ ਹੀ 29 ਫਰਵਰੀ ਤੋਂ ਮੌਸਮ ਦੇ ਪੈਟਰਨ ਵਿੱਚ ਤਬਦੀਲੀ ਦੀ ਉਮੀਦ ਕਰ ਰਹੇ ਹਨ।
ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ 29 ਫਰਵਰੀ ਨੂੰ ਹਿਮਾਲੀਅਨ ਖੇਤਰ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ 1 ਮਾਰਚ ਨੂੰ ਪੰਜਾਬ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਬਾ, ਕਾਂਗੜਾ, ਕੁੱਲੂ, ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।