ਚਾਰਧਾਮ ਯਾਤਰਾ ਨੂੰ ਲੈ ਕੇ ਅਹਿਮ ਖਬਰ ਹੈ ਕਿ ਹੁਣ ਮੰਦਰ ਦੇ 200 ਮੀਟਰ ਦੇ ਘੇਰੇ ‘ਚ ਮੋਬਾਇਲ ਫੋਨ ਲੈ ਕੇ ਆਉਣ ‘ਤੇ ਪਾਬੰਦੀ ਹੋਵੇਗੀ। ਮੁੱਖ ਸਕੱਤਰ ਰਾਧਾ ਰਤੂਰੀ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਇਸ ਦੀ ਪਾਲਣਾ ਨਾ ਕਰਨ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ, ਉਨ੍ਹਾਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਸ਼ਰਧਾਲੂਆਂ ਨੂੰ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।
ਇਸ ਦੇ ਨਾਲ ਹੀ ਉੱਤਰਾਖੰਡ ਸਰਕਾਰ ਨੇ ਹੋਰ ਰਾਜਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੇ ਵਸਨੀਕਾਂ ਨੂੰ ਯਾਤਰਾ ਲਈ ਰਜਿਸਟ੍ਰੇਸ਼ਨ ਦੀ ਜ਼ਰੂਰਤ ਬਾਰੇ ਸੂਚਿਤ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਇਸ ਤੋਂ ਇਲਾਵਾ, ਵਧਦੀ ਭੀੜ ਨੂੰ ਕੰਟਰੋਲ ਕਰਨ ਅਤੇ ਅਫਵਾਹਾਂ ਜਾਂ ਗਲਤ ਸੂਚਨਾਵਾਂ ਨੂੰ ਫੈਲਣ ਤੋਂ ਰੋਕਣ ਲਈ ਉਪਾਅ ਕੀਤੇ ਜਾਣਗੇ।