ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਲਈ ਐਨਓਸੀ (NOC) ਦੀ ਜ਼ਰੂਰਤ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਬਾਰੇ CM ਭਗਵੰਤ ਮਾਨ ਨੇ ਹੋਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ‘ਚ ਐਨਓਸੀ ਦੀ ਲੋੜ ਕਾਰਨ ਲੋਕਾਂ ਨੂੰ ਮੁਸ਼ਕਲਾਂ ਸਮੇਤ ਫੈਸਲੇ ਦੇ ਸਾਰੇ ਪਹਿਲੂਆਂ ਨੂੰ ਸ਼ਾਮਲ ਕੀਤਾ ਗਿਆ।
ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ‘ਤੇ ਐਲਾਨ ਕੀਤਾ ਕਿ ਇਸ ਫੈਸਲੇ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਗੈਰ-ਕਾਨੂੰਨੀ ਕਾਲੋਨੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਫੈਸਲੇ ਨੂੰ ਲਾਗੂ ਕਰਨ ਲਈ ਸਰਕਾਰ ਕਾਨੂੰਨੀ ਰੁਕਾਵਟਾਂ ਨੂੰ ਦੂਰ ਕਰਨ ਦਾ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਵਿੱਚ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਲਾਗੂ ਕਰ ਦਿੱਤਾ ਹੈ।
ਜ਼ਿਕਰਯੋਗ, ਕਾਲੋਨੀ ਨੂੰ ਕੱਟਣ ਲਈ ਕਾਲੋਨਾਈਜ਼ਰ ਨੂੰ ਇੱਕ ਲਾਲ ਸਟੈਂਪ ਪੇਪਰ ਲੈਣਾ ਪਵੇਗਾ। ਸਟੈਂਪ ਪੇਪਰ ਬਿਨੈਕਾਰ ਨੂੰ ਸਾਰੇ ਵਿਭਾਗਾਂ ਤੋਂ ਐਨਓਸੀ ਪ੍ਰਾਪਤ ਹੋਣ ਤੋਂ ਬਾਅਦ ਹੀ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਤੋਂ ਇਲਾਵਾ ਭਵਿੱਖ ਵਿੱਚ ਕਿਸੇ ਵੀ ਗੈਰ-ਕਾਨੂੰਨੀ ਕਾਲੋਨੀਆਂ ਨੂੰ ਕੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।