BJP ‘ਚ 1 ਨਹੀਂ ਬਲਕਿ 2 ਕੰਗਨਾ ਰਣੌਤ ਕੰਮ ਕਰ ਰਹੀਆਂ: Gurjeet Singh Aujla

Gurjeet Singh Aujla

ਸੰਸਦ ਮੈਂਬਰ Gurjeet Singh Aujla ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਬਿਆਨ ਦੀ ਨਿਖੇਦੀ ਕਰਦਿਆ ਕਿਹਾ ਕਿ ਭਾਰਤੀ ਜਨਤਾ ਪਾਰਟੀ (BJP) ਵਿੱਚ ਇੱਕ ਨਹੀਂ ਬਲਕਿ ਦੋ ਕੰਗਨਾ ਰਣੌਤ ਹਨ ਜੋ ਬੇਤੁਕੇ ਬਿਆਨ ਦਿੰਦੇ ਰਹਿੰਦੇ ਹਨ।

ਕਾਂਗਰਸੀ ਸੰਸਦ ਮੈਂਬਰ Gurjeet Singh Aujla ਨੇ ਕਿਹਾ ਕਿ ਰਾਹੁਲ ਗਾਂਧੀ ਨੇ ਰਵਨੀਤ ਸਿੰਘ ਬਿੱਟੂ ਨੂੰ ਉਂਗਲ ਫੜ ਕੇ ਸਿਆਸਤ ਸਿਖਾਈ ਹੈ। ਇਹ ਬਿਆਨ ਅਤਿ ਨਿੰਦਣਯੋਗ ਹੈ, ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਕਾਫੀ ਸਮਾਂ ਬਿਤਾਇਆ ਹੈ। Gurjeet Singh Aujla ਨੇ ਕਿਹਾ ਕਿ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਅੱਤਵਾਦੀ ਕਿਹਾ ਹੈ ਜਦਕਿ ਉਨ੍ਹਾਂ ਨੂੰ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।

ਜ਼ਿਕਰਯੋਗ, ਰਾਹੁਲ ਗਾਂਧੀ ਇੱਕ ਅਜਿਹੇ ਪਰਿਵਾਰ ਨਾਲ ਸਬੰਧਤ ਹੈ ਜਿਸ ਨੇ ਪੀੜ੍ਹੀ ਦਰ ਪੀੜ੍ਹੀ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਅਜਿਹੇ ਸਮੇਂ ਵਿੱਚ ਦੇਸ਼ ਦੀ ਕਮਾਨ ਸੰਭਾਲੀ ਜਦੋਂ ਲੋਕਾੰ ਨੂੰ ਸਭ ਤੋਂ ਵੱਧ ਲੋੜ ਸੀ। ਇਸ ਦੇ ਨਾਲ ਹੀ ਰਵਨੀਤ ਸਿੰਘ ਬਿੱਟੂ ਅਜਿਹੇ ਬਿਆਨ ਦੇ ਕੇ ਆਪਣੇ ਬਜ਼ੁਰਗਾਂ ਦਾ ਵੀ ਅਪਮਾਨ ਕਰ ਰਿਹਾ ਹੈ।

ਸੰਸਦ ਮੈਂਬਰ Gurjeet Singh Aujla ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਰਵਨੀਤ ਬਿੱਟੂ ਵੀ ਕੰਗਨਾ ਰਣੌਤ ਵਾਂਗ ਹੀ ਬੇਤੁਕੇ ਬਿਆਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤੀ ਜਨਤਾ ਪਾਰਟੀ ਵਿੱਚ ਦੋ ਕੰਗਨਾ ਰਣੌਤ ਕੰਮ ਕਰ ਰਹੀਆਂ ਹਨ, ਜਿਨ੍ਹਾਂ ਦੇ ਬਿਆਨਾਂ ਦੀ ਕੋਈ ਮਹੱਤਤਾ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਜ਼ਿਆਦਾ ਤਰਜੀਹ ਦੇਣ ਦੀ ਲੋੜ ਨਹੀਂ ਹੈ।

 

Leave a Reply

Your email address will not be published. Required fields are marked *