ਰਵਿੰਦਰ ਸਿੰਘ ਸ਼ੇਰਗਿੱਲ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਚੋਣ ਲਈ ਚੋਣ ਕੋਆਰਡੀਨੇਟਰ ਕੀਤਾ ਗਿਆ ਨਿਯੁਕਤ

ਲੋਕ ਸਭਾ ਹਲਕਾ ਸ੍ਰੀ ਅੰਮ੍ਰਿਤਸਰ ਦੀ ਚੋਣ ਲਈ ਚੋਣ ਕੋਆਰਡੀਨੇਟਰ ਲਗਾਉਣ ਸੰਬੰਧੀ ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕੱਲ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਲੋਕ ਸਭਾ ਹਲਕਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਸੀ ਜਿਸ ‘ਚ ਲੋਕ ਸਭਾ ਚੋਣਾਂ ਦੀ ਚੋਣ ਮੁਹਿੰਮ ਚਲਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੀਟਿੰਗ ‘ਚ ਸਾਰੇ ਆਗੂਆਂ ਦੀ ਸਲਾਹ ਅਨੁਸਾਰ ਫੈਸਲਾ ਕੀਤਾ ਗਿਆ ਕਿ ਮੇਜਰ (ਰਿਟਾ) ਰਵਿੰਦਰ ਸਿੰਘ ਸ਼ੇਰਗਿੱਲ ਨੂੰ ਲੋਕ ਸਭਾ ਹਲਕਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਚੋਣ ਲਈ ਚੋਣ ਕੋਆਰਡੀਨੇਟਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਸ ਕਰਦੇ ਹਾਂ ਕਿ ਪਾਰਟੀ ਤੁਹਾਡੇ ਤਜਰਬੇ ਦਾ ਫਾਇਦਾ ਲੈਂਦੇ ਹੋਏ ਸਬੰਧਤ ਉਮੀਦਵਾਰ ਦੀ ਕਾਮਯਾਬੀ ‘ਚ ਸਹਾਈ ਹੋਵੇਗੀ।

Leave a Reply

Your email address will not be published. Required fields are marked *