ਸਾਰੀਆਂ ਸਿਆਸੀ ਪਾਰਟੀਆਂ ਨੇ ਲੋਕ ਸਭਾ ਚੋਣਾਂ ਦੀ ਤਿਆਰੀ ਕਰ ਲਈ ਹੈ ਅਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਆਪਣੇ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕੀਤੀ ਹੈ, ਜਿਸ ‘ਚ ਮਹਾਰਾਸ਼ਟਰ, ਪੰਜਾਬ, ਪੱਛਮੀ ਬੰਗਾਲ ਅਤੇ ਉੱਤਰ ਪ੍ਰਦੇਸ਼ ਦੇ ਨਾਮ ਸ਼ਾਮਲ ਹਨ। ਜ਼ਿਕਰਯੋਗ, ਪੰਜਾਬ ‘ਚ ਮੌਜੂਦਾ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਦੇ ਨਾਲ ਹੀ ਬਠਿੰਡਾ ਤੋਂ ਪਰਮਪਾਲ ਕੌਰ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂ ਵਿੰਡ ਨੂੰ ਵੀ ਉਮੀਦਵਾਰ ਐਲਾਨਿਆ ਗਿਆ ਹੈ। ਪਰਮਪਾਲ ਕੌਰ ਹਾਲ ਹੀ ਵਿੱਚ ਆਈਏਐਸ ਅਧਿਕਾਰੀ ਦੇ ਅਹੁਦੇ ਤੋਂ ਸੇਵਾਮੁਕਤ ਹੋਈ ਹੈ ਅਤੇ ਆਪਣੇ ਪਤੀ, ਜੋ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਹਨ, ਉਨ੍ਹਾਂ ਨਾਲ ਭਾਜਪਾ ‘ਚ ਸ਼ਾਮਲ ਹੋ ਗਈ ਹੈ।