ਲੋਕ ਸਭਾ ਚੋਣਾਂ 2024 ਦੌਰਾਨ ਲੋਕ ਸਭਾ ਹਲਕਾ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅਤੇ ਕਈ ਕਾਂਗਰਸੀ ਆਗੂਆਂ ਸਮੇਤ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਅਸ਼ੀਰਵਾਦ ਲਿਆ।
ਜ਼ਿਕਰਯੋਗ, ਇਹ ਨਿੱਜੀ ਮੁਲਾਕਾਤ ਵੜਿੰਗ ਵੱਲੋਂ ਆਪਣੀ ਚੋਣ ਜਿੱਤ ਤੋਂ ਬਾਅਦ ਗੁਰਦੁਆਰਾ ਧੰਨ-ਧੰਨ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਹੋਈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਤੇ ਹੋਰ ਵੀ ਸ਼ਾਮਲ ਹੋਏ।