ਸਰਦੀਆਂ ਦੇ ਮੌਸਮ ਵਿੱਚ ਸਾਨੂੰ ਅਜਿਹੀ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਜੋ ਸਾਡੇ ਸਰੀਰ ਨੂੰ ਲੰਬੇ ਸਮੇਂ ਤੱਕ ਗਰਮ ਰੱਖ ਸਕੇ। ਇਸ ਲਈ ਇਸ ਮੌਸਮ ‘ਚ ਜ਼ਿਆਦਾਤਰ ਲੋਕ ਸੂਪ, ਚਾਹ ਅਤੇ ਕੌਫੀ ਵਰਗੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਦੇ ਹਨ ਪਰ ਚਾਹ-ਕੌਫੀ ਦੇ ਨਾਲ-ਨਾਲ ਸਰੀਰ ਨੂੰ ਸਰਦੀਆਂ ‘ਚ ਪੋਸ਼ਣ ਦੀ ਵੀ ਲੋੜ ਹੁੰਦੀ ਹੈ।
ਇਸ ਲਈ ਫਲਾਂ ਦਾ ਸੇਵਨ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਮੌਸਮ ਵਿੱਚ ਸਾਨੂੰ ਅਜਿਹੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ, ਜੋ ਇਨਫੈਕਸ਼ਨ ਤੋਂ ਦੂਰ ਰੱਖਣ ਤੇ ਇਮਿਊਨਿਟੀ ਵਧਾਉਣ ਵਿੱਚ ਵੀ ਸਾਡੀ ਮਦਦ ਕਰ ਸਕਣ।
- ਨਾਸ਼ਪਾਤੀ
ਸਰਦੀਆਂ ਵਿੱਚ ਤੁਸੀਂ ਨਾਸ਼ਪਾਤੀ ਖਾ ਸਕਦੇ ਹੋ। ਇਸ ‘ਚ ਵਿਟਾਮਿਨ ਈ ਅਤੇ ਸੀ ਹੁੰਦਾ ਹੈ, ਜੋ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਤੁਹਾਡੀ ਮਦਦ ਕਰ ਸਕਦਾ ਹੈ। ਇਸ ਨਾਲ ਤੁਸੀਂ ਗੰਭੀਰ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹੋ। ਇਸ ਤੋਂ ਇਲਾਵਾ ਇਹ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ ਜੋ ਸਰੀਰ ਦੀ ਸੋਜ ਨੂੰ ਘੱਟ ਕਰਨ ਵਿਚ ਤੁਹਾਡੀ ਮਦਦ ਕਰ ਸਕਦਾ ਹੈ।
- ਅਨਾਰ
ਸਰਦੀਆਂ ਵਿੱਚ ਖੂਨ ਸੰਚਾਰ ਸੰਬੰਧੀ ਸਮੱਸਿਆਵਾਂ ਹੋਣ ਦੀ ਸੰਭਾਵਨਾ ਪੈਦਾ ਹੁੰਦੀ ਹੈ। ਅਜਿਹੇ ‘ਚ ਇਸ ਮੌਸਮ ‘ਚ ਅਨਾਰ ਤੁਹਾਡੇ ਲਈ ਬਹੁਤ ਹੀ ਸਿਹਤਮੰਦ ਸਾਬਤ ਹੋ ਸਕਦਾ ਹੈ। ਅਨਾਰ ਦੇ ਸੇਵਨ ਨਾਲ ਸਰੀਰ ਵਿੱਚ ਖੂਨ ਦਾ ਸੰਚਾਰ ਠੀਕ ਰਹਿੰਦਾ ਹੈ ਤੇ ਇਹ ਭਾਰ ਘਟਾਉਣ ਵਿੱਚ ਵੀ ਅਸਰਦਾਰ ਹੈ।
- ਸੇਬ
ਸਰਦੀਆਂ ਵਿੱਚ ਸੇਬ ਦਾ ਸੇਵਨ ਵੀ ਕਰਨਾ ਵੀ ਲਾਭਦਾਇਕ ਹੋ ਸਕਦਾ ਹੈ। ਇਹ ਕਬਜ਼, ਬਦਹਜ਼ਮੀ ਵਰਗੀਆਂ ਬਿਮਾਰੀਆਂ ਨੂੰ ਦੂਰ ਕਰ ਸਕਦਾ ਹੈ। ਇਹ ਇਮਿਊਨਿਟੀ ਵਧਾਉਣ ‘ਚ ਵੀ ਅਸਰਦਾਰ ਹੈ। ਇਸ ਤੋਂ ਇਲਾਵਾ ਰੋਜ਼ਾਨਾ 1 ਸੇਬ ਦਾ ਸੇਵਨ ਕਰਨ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਵੀ ਬਿਹਤਰ ਹੁੰਦਾ ਹੈ।
- ਅਮਰੂਦ
ਕਈ ਲੋਕਾਂ ਦਾ ਮੰਨਣਾ ਹੈ ਕਿ ਸਰਦੀਆਂ ਵਿੱਚ ਅਮਰੂਦ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਜਿਹਾ ਕੁਝ ਵੀ ਨਹੀਂ ਹੈ। ਅਮਰੂਦ ਦਾ ਸੇਵਨ, ਜੋ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ, ਤੁਹਾਡੀ ਇਮਿਊਨਿਟੀ ਪਾਵਰ ਨੂੰ ਵਧਾਉਂਦਾ ਹੈ, ਜੋ ਕਿ ਸਰਦੀਆਂ ਵਿੱਚ ਬਹੁਤ ਜ਼ਰੂਰੀ ਹੈ। ਇਸ ਨਾਲ ਤੁਸੀਂ ਸਰਦੀ-ਜ਼ੁਕਾਮ ਵਰਗੀਆਂ ਸਮੱਸਿਆਵਾਂ ਨੂੰ ਦੂਰ ਰੱਖ ਸਕਦੇ ਹੋ।