ਸ਼ਹਿਰ ‘ਚ ਲਗਾਤਾਰ ਵੱਧ ਰਹੀ ਗੰਦਗੀ, ਸੀਵਰੇਜ ਅਤੇ ਟੁੱਟੀਆਂ ਸੜਕਾਂ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਕਰਕੇ ਸੁੱਤੀ ਹੋਈ ਨਗਰ ਨਿਗਮ ਨੂੰ ਜਗਾਉਣ ਲਈ ਸਮੁੱਚੀ ਕਾਂਗਰਸ ਲੀਡਰਸ਼ਿਪ ਕੱਲ੍ਹ ਸਵੇਰੇ ਸੜਕਾਂ ’ਤੇ ਉਤਰੇਗੀ। ਕੱਲ੍ਹ ਸਵੇਰੇ MK ਹੋਟਲ, ਰਣਜੀਤ ਐਵੀਨਿਊ ਦੇ ਬਾਹਰ ਤੋਂ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸ਼ਹਿਰ ‘ਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ, ਭਗਤਾਂਵਾਲਾ ਡੰਪ ਦੇ ਮਾੜੇ ਪ੍ਰਬੰਧਾਂ ਕਾਰਨ ਗੰਦਗੀ ਫੈਲੀ ਹੋਈ ਹੈ, ਸੀਵਰੇਜ ਜਾਮ ਹੈ, ਪੀਣ ਵਾਲਾ ਪਾਣੀ ਗੰਦਾ ਆ ਰਿਹਾ ਹੈ ਅਤੇ ਸ਼ਹਿਰ ਦੀਆਂ ਸੜਕਾਂ ਬੁਰੀ ਤਰ੍ਹਾਂ ਟੁੱਟੀਆਂ ਹੋਈਆਂ ਹਨ। ਲੋਕ ਲਗਾਤਾਰ ਪ੍ਰੇਸ਼ਾਨ ਅਤੇ ਮਿੰਨਤਾਂ ਕਰ ਰਹੇ ਹਨ ਪਰ ਨਗਰ ਨਿਗਮ ਦੇ ਅਧਿਕਾਰੀ ਸੁੱਤੇ ਪਏ ਹਨ।
ਇਸ ਤੋਂ ਇਲਾਵਾ AAP ਨੇ ਪਿਛਲੇ ਦੋ ਸਾਲਾਂ ਤੋਂ ਨਗਰ ਨਿਗਮ ਚੋਣਾਂ ਨਹੀਂ ਕਰਵਾਈਆਂ ਜਿਸ ਕਾਰਨ ਕੋਈ ਵੀ ਇਸ ਸਮੱਸਿਆ ਦੇ ਹੱਲ ਲਈ ਆਪਣੀ ਜ਼ਿੰਮੇਵਾਰੀ ਨਹੀਂ ਸਮਝ ਰਿਹਾ। ਇਸ ਲਈ ਭਲਕੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।