ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਨਗਰ ਕੀਰਤਨ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਵੇਗਾ।
ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਅੰਤ ਵਿੱਚ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਪਤ ਹੋਵੇਗਾ, ਜੋ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਅਸਥਾਨ ਵਜੋਂ ਪ੍ਰਸਿੱਧ ਹੈ। ਇਸ ਮਹੱਤਵਪੂਰਨ ਨਗਰ ਕੀਰਤਨ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ-ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਨੇ ਵੀ ਸ਼ਮੂਲੀਅਤ ਕੀਤੀ।