ਪਟਿਆਲਾ ਵਿੱਚ ਆਮ ਆਦਮੀ ਪਾਰਟੀ (AAP) ਨੂੰ ਭਰਵਾਂ ਸਮਰਥਨ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਤੇ ਜਸਪਾਲ ਕਲਿਆਣ ਸਣੇ 2 ਹੋਰ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
ਜ਼ਿਕਰਯੋਗ, ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਇਹ ਖਬਰ ਆਪਣੇ ਟਵਿਟਰ ਅਕਾਊਂਟ ‘ਤੇ ਸਾਂਝੀ ਕੀਤੀ ਹੈ।