ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਰਵਾਨਾ ਹੋਈ ਸੁੰਦਰ ਪਾਲਕੀ ਸਾਹਿਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਸਿੱਖ ਸ਼ਰਧਾਲੂਆਂ ਦਾ ਇੱਕ ਸਮੂਹ ਭਾਰਤ ਤੋਂ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਗਿਆ ਹੈ। ਨਰੋਲ ਸੇਵਾ ਸੰਸਥਾ ਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਅਤੇ ਪਾਲਕੀ ਸਾਹਿਬ ਦੀ ਸੇਵਾ ਪਾਕਿਸਤਾਨ ਭੇਜਣ ਦੇ ਵਿੱਚ ਕੀਤੀ ਗਈ ਹੈ।

ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜੋ ਸਾਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਏ। ਇਸ ਦੇ ਨਾਲ ਹੀ ਸੇਵਾ ਸੁਸਾਇਟੀ ਨੇ ਸਤਿਕਾਰਯੋਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵਾਹਗਾ ਬਾਰਡਰ ‘ਤੇ ਪਹੁੰਚਾ ਕੇ ਸਾਰਥਕ ਸੇਵਾ ਨਿਭਾਈ, ਜਿਥੋਂ ਰਸਮੀ ਤੌਰ ‘ਤੇ ਪਾਕਿਸਤਾਨ ਭੇਜ ਦਿੱਤਾ ਗਿਆ।

ਸੇਵਾਦਾਰਾਂ ਨੇ ਇਸ ਪ੍ਰਾਪਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਸਪੀਕਰ ਦੀ ਪਤਨੀ ਦੇ ਮਹੱਤਵਪੂਰਨ ਯੋਗਦਾਨ ਨੂੰ ਮੰਨਿਆ ਅਤੇ ਕਿਹਾ ਕਿ ਪੂਰਾ ਪਰਿਵਾਰ ਇਸ ਸੇਵਾ ਵਿੱਚ ਡੂੰਘਾ ਯੋਗਦਾਨ ਪਾ ਰਿਹਾ ਹੈ। ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਪਾਲਕੀ ਸਾਹਿਬ ਦੇ ਨਾਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੀ ਗੁਰੂ ਧਾਮਾ ਲਈ ਭੇਜੇ ਗਏ ਹਨ।

 

Leave a Reply

Your email address will not be published. Required fields are marked *