ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਦਾ ਨਵਾਂ ਗੀਤ “410” ਕੱਲ ਸ਼ਾਮ ਹੋਵੇਗਾ ਰਿਲੀਜ਼, ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖਬਰੀ

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਉਡੀਕ ਅੱਜ ਖ਼ਤਮ ਹੋਵੇਗੀ ਕਿਉਂਕਿ ਮਰਹੂਮ ਗਾਇਕ ਦਾ ਇੱਕ ਹੋਰ ਗੀਤ ਅੱਜ ਰਿਲੀਜ਼ ਹੋ ਰਿਹਾ ਹੈ। ਇਹ ਉਸਦੇ ਗੁਜ਼ਰਨ ਤੋਂ ਬਾਅਦ ਪੂਰਾ ਹੋਣ ਵਾਲਾ ਛੇਵਾਂ ਗੀਤ ਹੈ, ਜਿਸ ‘ਚ ਰੈਪਰ ਸੰਨੀ ਮਾਲਟਨ ਨੇ ਪ੍ਰੋਜੈਕਟ ਨੂੰ ਪੂਰਾ ਕੀਤਾ ਹੈ। ਗੀਤ ਦਾ ਕਵਰ ਆਰਟਵਰਕ ਵੀ ਰਿਲੀਜ਼ ਹੋ ਗਿਆ ਹੈ। ਜ਼ਿਕਰਯੋਗ, ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਪਿਛਲੇ ਮਹੀਨੇ ਇਕ ਹੋਰ ਖੁਸ਼ਖਬਰੀ ਮਿਲੀ ਜਦੋਂ ਉਸ ਦੇ ਭਰਾ ਦਾ ਜਨਮ ਉਸ ਦੇ ਘਰ ਹੋਇਆ ਸੀ।

ਇਸ ਦੇ ਨਾਲ ਹੀ ਇਸ ਗੀਤ ਨੂੰ 410 ਦਾ ਨਾਂ ਦਿੱਤਾ ਗਿਆ ਹੈ, ਇਹ 10 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਰੈਪਰ ਸੰਨੀ ਮਾਲਟਨ ਨੇ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਇਸ ਦਾ ਐਲਾਨ ਕੀਤਾ। ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ‘ਤੇ ਹੀ ਰਿਲੀਜ਼ ਕੀਤਾ ਜਾਵੇਗਾ। ਰਿਲੀਜ਼ ਦੇ ਸਹੀ ਸਮੇਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਇਹ ਸ਼ਾਮ 4.10 ਵਜੇ ਰਿਲੀਜ਼ ਹੋਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਸੰਨੀ ਮਾਲਟਨ ਨੇ ਕਈ ਸਫਲ ਗੀਤਾਂ ਵਿੱਚ ਸਿੱਧੂ ਮੂਸੇਵਾਲਾ ਨਾਲ ਕੰਮ ਕੀਤਾ ਹੈ। ਇਸ ‘ਚ ‘ਲੈਵਲ’, ‘ਨੇਵਰ ਫੋਲਡ’, ‘ਜਸਟ ਲਿਸਨ’ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ, ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 17 ਮਾਰਚ ਨੂੰ ਦੂਜੇ ਪੁੱਤਰ ਨੂੰ ਜਨਮ ਦਿੱਤਾ ਸੀ, ਇਸ ਬੱਚੇ ਦਾ ਜਨਮ IVF ਤਕਨੀਕ ਰਾਹੀਂ ਹੋਇਆ ਹੈ।

Leave a Reply

Your email address will not be published. Required fields are marked *