ਸੀਨੀਅਰ ਆਗੂ ਮਹਿੰਦਰ ਕੇ.ਪੀ ਅਕਾਲੀ ਦਲ ‘ਚ ਹੋ ਸਕਦੇ ਸ਼ਾਮਲ, ਇਸ ਕਦਮ ਨਾਲ ਕਾਂਗਰਸ ਨੂੰ ਲੱਗ ਸਕਦਾ ਵੱਡਾ ਝੱਟਕਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਜ਼ਿਕਰਯੋਗ, ਮਹਿੰਦਰ ਸਿੰਘ ਕੇ.ਪੀ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਲੋਕ ਸਭਾ ਲਈ ਅਕਾਲੀ ਦਲ ਦੇ ਉਮੀਦਵਾਰ ਵੀ ਹੋ ਸਕਦੇ ਹਨ।

ਇਸ ਦੇ ਨਾਲ ਹੀ 2 ਦਿਨ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਦੇ ਇੱਕ ਸਥਾਨਕ ਹੋਟਲ ‘ਚ ਮਹਿੰਦਰ ਸਿੰਘ ਕੇ.ਪੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਪਾਰਟੀ ‘ਚ ਸੰਭਾਵੀ ਸ਼ਮੂਲੀਅਤ ਬਾਰੇ ਵਿਚਾਰ ਵਟਾਂਦਰਾ ਕੀਤਾ। ਅੱਜ ਦੁਪਹਿਰ 3 ਵਜੇ ਸੁਖਬੀਰ ਬਾਦਲ ਵੱਲੋਂ ਮਹਿੰਦਰ ਸਿੰਘ ਕੇ.ਪੀ ਨੂੰ ਉਨ੍ਹਾਂ ਦੇ ਘਰ ਮਿਲਣ ਦੀ ਸੰਭਾਵਨਾ ਵੀ ਹੈ।

ਇਸ ਤੋਂ ਇਲਾਵਾ ਮਹਿੰਦਰ ਸਿੰਘ, ਜੋ ਪਹਿਲਾਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸਨ, ਉਨ੍ਹਾਂ ਨੂੰ 2014 ਦੀਆਂ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਉਹ ਅਕਾਲੀ ਦਲ ਵਿੱਚ ਸ਼ਾਮਲ ਹੋਣ ਬਾਰੇ ਵਿਚਾਰ ਕਰ ਰਹੇ ਹਨ। ਇਹ ਸੰਭਾਵੀ ਕਦਮ ਕਾਂਗਰਸ ਪਾਰਟੀ ਲਈ ਭਾਰੀ ਨੁਕਸਾਨ ਦਾ ਕਾਰਨ ਬਣ ਸਕਦਾ ਹੈ।

 

Leave a Reply

Your email address will not be published. Required fields are marked *