ਸੰਸਦ ਮੈਂਬਰ Gurjeet Singh Aujla ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਓਹਨਾਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਹੈ। ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਤਰਾਜ਼ ਕਰ ਸਕਦਾ ਹੈ।
Gurjeet Aujla ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਡਰਾਉਣੀ ਹੈ। ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਦਿੱਤੀ ਗਈ ਹੈ ਅਤੇ ਜੇਕਰ ਕਿਸੇ ਨੂੰ ਇਸ ‘ਤੇ ਕੋਈ ਇਤਰਾਜ਼ ਹੈ ਤਾਂ ਉਹ ਖ਼ੁਦ ਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਵਫ਼ਦ ਨਾਲ ਮਿਲ ਸਕਦਾ ਹੈ, ਪਰ ਅਜਿਹਾ ਕਿਤੇ ਵੀ ਸਹੀ ਨਹੀਂ ਹੈ।
ਇਸ ਦੇ ਨਾਲ ਹੀ Aujla ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ। ਉਹ ਥਾਂ ਪਰਮ ਹੈ। ਪੁਲੀਸ ਨੇ ਬੜੀ ਮੁਸਤੈਦੀ ਨਾਲ ਇਸ ਨੂੰ ਰੋਕਿਆ ਪਰ ਹੁਣ ਸਰਕਾਰ ਨੂੰ ਇਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। Aujla ਨੇ ਮੰਗ ਕੀਤੀ ਕਿ ਇਸ ਮਾਮਲੇ ਦੀ CBI ਤੋਂ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਉਥੇ ਹੀ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਵੀ ਸਖ਼ਤ ਫੈਸਲੇ ਲਏ ਜਾਣ।