SSOC ਮੋਹਾਲੀ ਵੱਲੋਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਆਤੰਕੀ ਮਾਡਿਊਲ ਦਾ ਪਰਦਾਫਾਸ਼

SSOC ਮੋਹਾਲੀ ਵੱਲੋਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਆਤੰਕੀ ਮਾਡਿਊਲ ਦਾ ਪਰਦਾਫਾਸ਼

ਇਕ ਖੁਫੀਆ ਜਾਣਕਾਰੀ ਅਧਾਰਿਤ ਓਪਰੇਸ਼ਨ ਦੌਰਾਨ, ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਮੋਹਾਲੀ ਵੱਲੋਂ ਪਾਕਿਸਤਾਨ ISI ਦੀ ਸਹਾਇਤਾ ਨਾਲ ਚੱਲ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਆਤੰਕੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ, ਜੋ ਕਿ ਯੂ.ਕੇ ਅਧਾਰਤ ਨਿਸ਼ਾਨ ਸਿੰਘ ਅਤੇ ਪਾਕਿਸਤਾਨ ਅਧਾਰਤ ਹਰਵਿੰਦਰ ਰਿੰਦਾ ਵੱਲੋਂ ਚਲਾਇਆ ਜਾ ਰਿਹਾ ਸੀ। ਇਸ ਗਿਰੋਹ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਵਿੱਚ ਇੱਕ ਨਾਬਾਲਿਗ ਵੀ ਸ਼ਾਮਲ ਹੈ। ਇਹ ਸਮੂਹ ਅੰਮ੍ਰਿਤਸਰ ਇਲਾਕੇ ਵਿੱਚ ਪੁਲਿਸ ਠਿਕਾਣਿਆਂ ‘ਤੇ ਹਮਲੇ ਅਤੇ ਨਿਸ਼ਾਨਾ ਬੰਧ ਹੱਤਿਆਵਾਂ ਦੀ ਸਾਜ਼ਿਸ਼ ਰਚ ਰਹੀਆਂ ਸਨ।

ਓਪਰੇਸ਼ਨ ਦੌਰਾਨ ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਅਤੇ ਗੋਲਾਬਾਰੂਦ ਬਰਾਮਦ ਹੋਇਆ। ਗ੍ਰਿਫ਼ਤਾਰ ਹੋਏ ਦੋ ਦੋਸ਼ੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰਾਮਦਾਸ, ਅੰਮ੍ਰਿਤਸਰ ਰੂਰਲ ਦੇ ਨਿਵਾਸੀ ਹਨ।

ਮਾਮਲੇ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਪੁਲਿਸ ਥਾਣਾ SSOC ਮੋਹਾਲੀ ਵਿੱਚ BNS ਅਤੇ Explosives Act ਦੀਆਂ ਸਬੰਧਤ ਧਾਰਾਵਾਂ ਅਧੀਨ ਐਫ.ਆਈ.ਆਰ ਦਰਜ ਕੀਤੀ ਗਈ ਹੈ। ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਪੰਜਾਬ ਪੁਲਿਸ, ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ, ਆਤੰਕਵਾਦ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਅਸੀਂ ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਪੰਜਾਬ ਲਈ ਇਸ ਸਾਂਝੇ ਮਿਸ਼ਨ ਵਿੱਚ ਪੰਜਾਬ ਪੁਲਿਸ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਾਂ।

Leave a Reply

Your email address will not be published. Required fields are marked *