GNDU VC ਡਾ. ਕਰਮਜੀਤ ਸਿੰਘ ਨੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੇ ਵਿਰੁੱਧ ਦੱਖਣ ਭਾਰਤ ਵਿੱਚ ਇੱਕ ਸਮਾਗਮ ਦੌਰਾਨ ਗੁਰਮਤਿ ਫ਼ਲਸਫ਼ੇ ਦੇ ਵਿਰੁੱਧ ਪ੍ਰਗਟਾਵਾ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ। ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪਹੁੰਚ ਕੇ ਆਪਣਾ ਪੱਖ ਰੱਖਣ ਲਈ ਸੱਦਿਆ ਸੀ। ਅੱਜ ਡਾ. ਕਰਮਜੀਤ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਅਤੇ ਲਿਖਤੀ ਰੂਪ ਵਿੱਚ ਰੱਖਿਆ। ਇਹ ਮਾਮਲਾ ਆਉਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਫੈਸਲਾ ਕੀਤਾ ਜਾਵੇਗਾ ।

ਅੱਜ ਡਾ. ਕਰਮਜੀਤ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਅਤੇ ਲਿਖਤੀ ਰੂਪ ਵਿੱਚ ਰੱਖਿਆ। ਇਹ ਮਾਮਲਾ ਆਉਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਫੈਸਲਾ ਕੀਤਾ ਜਾਵੇਗਾ ।

 

Leave a Reply

Your email address will not be published. Required fields are marked *