ਪੰਜਾਬ ‘ਚ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ 15 ਤੋਂ 22 ਫਰਵਰੀ ਤੱਕ ਤੇਲ ਵਿਕਰੀ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ, ਪੈਟਰੋਲ ਪੰਪ ਵਾਲੇ ਇਸ ਮਹੀਨੇ (ਫਰਵਰੀ) ਵਿੱਚ ਇੱਕ ਹਫ਼ਤੇ ਤੱਕ ਤੇਲ ਨਹੀਂ ਵੇਚਣਗੇ।
ਅਜਿਹਾ ਇਸ ਲਈ ਹੈ ਕਿਉਂਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਵੇਚਣ ਲਈ ਜ਼ਿਆਦਾ ਪੈਸੇ ਨਹੀਂ ਮਿਲੇ ਹਨ। ਜਿਸ ਦੇ ਮੱਦੇਨਜ਼ਰ ਪੰਜਾਬ ਪੈਟਰੋਲੀਅਮ ਐਸੋਸੀਏਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਐਸੋਸੀਏਸ਼ਨ ਨੇ ਕਿਹਾ ਕਿ ਇਸ ਐਲਾਨ ਤੋਂ ਬਾਅਦ ਪੈਟਰੋਲ ਪੰਪਾਂ ‘ਤੇ ਫਿਰ ਤੋਂ ਲੰਬੀਆਂ ਲਾਈਨਾਂ ਲੱਗ ਸਕਦੀਆਂ ਹਨ।
ਇਸ ਤੋਂ ਇਲਾਵਾ, ਇਸ ਫੈਸਲੇ ਨਾਲ ਪੰਜਾਬ ਦੇ ਲੋਕਾਂ ਲਈ ਪੈਟਰੋਲ ਅਤੇ ਡੀਜ਼ਲ ਲੈਣਾ ਔਖਾ ਹੋ ਸਕਦਾ ਹੈ। ਇਸ ਲਈ ਪਹਿਲਾਂ ਤੋਂ ਹੀ ਆਪਣੇ ਵਾਹਨਾਂ ਵਿੱਚ ਤੇਲ ਪੁਆ ਕੇ ਰੱਖੋ ਤਾਂ ਜੋ ਤੁਹਾਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।