ਜਲੰਧਰ ‘ਚ ਕਾਂਗਰਸ ਪਾਰਟੀ ਨੂੰ ਵੱਡਾ ਝੱਟਕਾ ਲੱਗਾ ਹੈ, ਕਿਉਂਕਿ ਕੌਂਸਲਰ ਤਰਸੇਮ ਲਖੋਤਰਾ, ਅਨਮੋਲ ਗਰੋਵਰ ਅਤੇ ਸੀਨੀਅਰ ਆਗੂ ਕਮਲ ਲੋਚ ਸਮੇਤ ਤਿੰਨ ਅਹਿਮ ਮੈਂਬਰ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਹਨ।
ਇਸ ਦੇ ਨਾਲ ਹੀ CM ਭਗਵੰਤ ਮਾਨ ਦੀ ਹਾਜ਼ਰੀ ਵਿੱਚ ਇਹ ਤਿੰਨੋ ਮੈਂਬਰ ‘ਆਪ’ ‘ਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਕਾਂਗਰਸ ਦੇ ਸਾਬਕਾ ਮੈਂਬਰਾਂ ਦਾ ਪਾਰਟੀ ਵਿੱਚ ਨਿੱਘਾ ਸੁਆਗਤ ਕੀਤਾ, ਜਿਸ ਨਾਲ ਜਲੰਧਰ ਦੇ ਸਿਆਸੀ ਦ੍ਰਿਸ਼ ‘ਚ ਇੱਕ ਮਹੱਤਵਪੂਰਨ ਬਦਲਾਅ ਆਇਆ ਹੈ।